ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਹਰ ਦਿਨ, ਇਕ ਕਦਮ ਅੱਗੇ’ ਮੁਹਿੰਮ ਅਧੀਨ ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਤੇ ਵਿਦਿਅਕ ਪ੍ਰਗਤੀ ਸੰਬੰਧੀ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਹਰ ਦਿਨ, ਇਕ ਕਦਮ ਅੱਗੇ’ ਮੁਹਿੰਮ ਅਧੀਨ ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਤੇ ਵਿਦਿਅਕ ਪ੍ਰਗਤੀ ਸੰਬੰਧੀ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਕੂਲ ਇੰਚਾਰਜ ਪੰਜਾਬੀ ਮਾਸਟਰ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਤੇ ਸਰਬਪੱਖੀ ਵਿਕਾਸ ਲਈ ਮਾਪਿਆਂ ਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਆਉਣ ਵਾਲੀਆਂ ਪ੍ਰੀਖਿਆਵਾਂ ਵਿਚ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦੀ ਤਿਆਰੀ ਅਤੇ ਯੋਜਨਾਬੰਦੀ ਬਾਰੇ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿਚ ਉਪਲਬਧ ਆਧੁਨਿਕ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਸਕੂਲਾਂ ਵਿਚ ਬੱਚਿਆਂ ਨੂੰ ਸਿੱਖਿਆ ਦਿਵਾਉਣ ਲਈ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਤੇ ਨਸ਼ਿਆਂ ਤੋਂ ਦੂਰ ਰੱਖਣ, ਚੰਗੀ ਸੰਗਤ ਅਪਣਾਉਣ ਅਤੇ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿਚ ਮਾਪਿਆਂ ਦੀ ਅਹਿਮ ਭੂਮਿਕਾ ਬਾਰੇ ਵੀ ਚਾਨਣਾ ਪਾਇਆ। ਵੱਖ-ਵੱਖ ਜਮਾਤਾਂ ਦੇ ਇੰਚਾਰਜ ਅਧਿਆਪਕਾਂ ਨੇ ਦਿਲਚਸਪ ਗਤੀਵਿਧੀਆਂ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿਚ ਉਨ੍ਹਾਂ ਦੇ ਯੋਗਦਾਨ ਦੀ ਮਹੱਤਤਾ ਸਮਝਾਈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ, ਕਮੇਟੀ ਮੈਂਬਰਾਂ ਅਤੇ ਸਮੂਹ ਸਟਾਫ਼ ਨੇ ਸ਼ਮੂਲੀਅਤ ਕੀਤੀ।