13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਐਲ.ਡੀ.ਆਰ. ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਅਥਲੈਟਿਕਸ ’ਚ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੇਡੀਅਮ ਬਾਦਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਐਲ. ਡੀ.

ਅਜੀਤ ਡੈਸਕ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੇਡੀਅਮ ਬਾਦਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਐਲ.ਡੀ.ਆਰ. ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਦੌੜਾਂ ਵਿਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ, ਜਦਕਿ ਦੋ ਵਿਦਿਆਰਥਣਾਂ ਨੇ ਸੂਬਾ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਮੁਕਾਬਲਿਆਂ ਦੌਰਾਨ ਪ੍ਰਭਨੂਰ ਕੌਰ ਨੇ 100 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਤਾਜਵੀਰ ਕੌਰ ਨੇ 400 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਏਕਨੂਰ ਬਰਾੜ ਨੇ 200 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਅਜੈ ਅਰੋੜਾ ਤੇ ਪ੍ਰਿੰਸੀਪਲ ਗੁੰਜਨ ਨੇ ਖ਼ੁਸ਼ੀ ਦਾ ਪ੍ਰ੍ਰਗਟਾਵਾ ਕਰਦਿਆਂ ਜੇਤੂ ਵਿਦਿਆਰਥਣਾਂ ਅਤੇ ਸਰੀਰਕ ਸਿੱਖਿਆ ਅਧਿਆਪਕ ਗੁਰਜਿੰਦਰ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਮਿਹਨਤ ਨਾਲ ਅੱਗੇ ਵਧਣ ਅਤੇ ਖੇਡਾਂ ਦੇ ਖੇਤਰ ਵਿਚ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਵਾਈਨ ਫਲੂ ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਲੋੜ-ਡਾ. ਦੀਪਕ ਬੱਸੀ ਅਗਲੀ ਖ਼ਬਰ ਮਲੋਟ ਤੋਂ 6ਵੀਂ ਪੈਦਲ ਯਾਤਰਾ ਸਾਲਾਸਰ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।