14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਦਿਆਰਥੀ ਗੁਰਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਪਹਿਲਾ ਸਥਾਨ ਹਾਸਿਲ ਕੀਤਾ

ਸਾਦਿਕ, 13 ਅਕਤੂਬਰ (ਆਰ. ਐਸ.

? 14-10-2026
ਸਾਦਿਕ, 13 ਅਕਤੂਬਰ (ਆਰ.ਐਸ.ਧੁੰਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਹਿੱਸਾ ਲੈਂਦਿਆਂ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਦੇ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਨੇ ਅੰਡਰ-17 ਜੈਵਲੀਨ ਥਰੋ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸਕੂਲ ਦੀ ਮੈਨੇਜਮੇਟ ਕਮੇਟੀ ਅਤੇ ਸਕੂਲ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਹੁਣ ਇਹ ਵਿਦਿਆਰਥੀ ਸਟੇਟ ਪੱਧਰ ’ਤੇ ਜੈਵਲਿਨ ਥਰੋ ਖੇਡਣ ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਜਾ ਰਿਹਾ ਹੈ। ਇਸ ਮੌਕੇ ਸਕੂਲ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ... ਆਖ਼ਰ ਕਦੋਂ ਕੁ ਬਣੇਗਾ ਕੋਟਕਪੂਰਾ-ਮੋਗਾ ਸੜਕ ਦਾ ਪੁੱਟਿਆ ਗਿਆ ਟੋਟਾ ਵਹੀਕਲਾਂ ਵਾਲੇ ਹੋ ਰਹੇ ਖੱਜਲ ਖੁਆਰ, ਵਾਰ-ਵਾਰ ਲੱ... ਅਗਲੀ ਖ਼ਬਰ ਸਰਕਾਰੀ ਸਕੂਲ ਮੋਰਾਂਵਾਲੀ ਵਿਖੇ ਸਿੱਖਿਆ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।