15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਪਰਵਿੰਦਰ ਝੋਟੇ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਦੇ ਅਸਤੀਫ਼ੇ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ.

ਅਜੀਤ ਡੈਸਕ 15-10-2026
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਐਕਸ਼ਨ ਕਮੇਟੀ ਦੇ ਸੱਦੇ ’ਤੇ 15 ਅਕਤੂਬਰ ਦੇ ਪੰਜਾਬ ਬੰਦ ਵਿਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਮੂਲੀਅਤ ਕਰਨਗੇ। ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਢਿੱਲਵਾਂ ਅਤੇ ਕਾਲਜ ਕਮੇਟੀ ਪ੍ਰਧਾਨ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਕੱਲ੍ਹ ਸਵੇਰੇ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲਗਾਤਾਰ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਸ਼ਰੇ੍ਹਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਪੰਜਾਬ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਹਾਲਤ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨਸ਼ਿਆਂ ਦੇ ਵਪਾਰ ਨੂੰ ਰੋਕਣ ਵਿਚ ਨਾਕਾਮ ਰਹਿਣ ਦੀ ਬਜਾਏ, ਅਜਿਹੇ ਹਾਲਾਤਾਂ ਨੂੰ ਵਧਣ-ਫੁੱਲਣ ਦੇ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਾਂਅ ਹੇਠ ਚਲਾਇਆ ਜਾ ਰਿਹਾ ਪ੍ਰੋਗਰਾਮ ਅਸਲ ਵਿਚ ਨਸ਼ਿਆਂ ਵਿਰੁੱਧ ਲੜਨ ਵਾਲ ੇ ਲੋਕਾਂ ਦੇ ਵਿਰੁੱਧ ਵਧੇਰੇ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਨਸ਼ੇ ਸ਼ਰੇ੍ਹਆਮ ਲੋਕਾਂ ਤੱਕ ਪਹੁੰਚਾਏ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦੇ ਕਾਰੋਬਾਰ ਅਤੇ ਇਸ ਨੂੰ ਪਨਾਹ ਦੇਣ ਵਾਲੇ ਸਿਆਸੀ-ਪ੍ਰਸ਼ਾਸਨਿਕ ਢਾਂਚੇ ਖ਼ਿਲਾਫ਼ ਲੋਕਾਂ ਤੇ ਵਿਦਿਆਰਥੀਆਂ ਨੂੰ ਵੱਡੇ ਪੱਧਰ ’ਤੇ ਸੰਘਰਸ਼ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਐਲਾਨ ਕੀਤਾ ਕਿ ਐਕਸ਼ਨ ਕਮੇਟੀ ਦੇ ਸੱਦੇ ’ਤੇ 15 ਅਕਤੂਬਰ ਦੇ ਬੰਦ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਕਾਲਜ ਇਕਾਈ ਦੇ ਪ੍ਰੈੱਸ ਸਕੱਤਰ ਕਰਨ ਗਿੱਲ, ਖ਼ਜ਼ਾਨਚੀ ਜੈਸਮੀਨ ਤੇ ਰੁਕਸਾਨਾ, ਸੋਸ਼ਲ ਮੀਡੀਆ ਸਕੱਤਰ ਖੁਸ਼ ਕਾਲਿਆਂਵਾਲੀ ਤੇ ਹਰਪ੍ਰੀਤ ਸਿੰਘ ਕੋਟਲੀ ਦੇਵਨ, ਕਾਲਜ ਕਮੇਟੀ ਮੈਂਬਰ ਕ੍ਰਿਸ਼ਨਪ੍ਰੀਤ, ਜਸਮੀਤ ਕੌਰ, ਹਰਮਨ ਕੌਰ, ਰਾਮਪ੍ਰੀਤ, ਕ੍ਰਿਸ਼ਨ ਸਿੰਘ, ਜਸ਼ਨ ਦੋਦਾ ਅਤੇ ਕਾਲਜ ਦੇ ਸਮੂਹ ਵਿਦਿਆਰਥੀ ਸ਼ਾਮਿਲ ਸਨ।
ਪਿਛਲੀ ਖ਼ਬਰ ਅੰਡਰ-14 ਕ੍ਰਿਕਟ ਮੁਕਾਬਲੇ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜ਼ਪੁਰ ਨੂੰ ਹਰਾਇਆ ਅਗਲੀ ਖ਼ਬਰ ਦੇਸ਼ ਭਰ ਵਿਚੋਂ ਸਭ ਤੋਂ ਨਿਕੰਮੀ ਭਗਵੰਤ ਮਾਨ ਸਰਕਾਰ-ਐਨ.ਕੇ. ਸ਼ਰਮਾ ਗਿੱਦੜਬਾਹਾ ਵਿਖੇ ਵਪਾਰੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।