ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਐਸ. ਡੀ. ਐੱਮ. ਨੂੰ ਸੌਂਪਿਆ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੀ ਗ਼ੈਰ-ਹਾਜ਼ਰੀ ਵਿਚ ਉਪ ਮੰਡਲ ਮੈਜਿਸਟ੍ਰੇਟ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਪਿਛਲੇ ਦਿਨੀਂ ਪੰਜਾਬ ਵਿਚ ਹੋਈ ਬੇਮੌਸਮੀ ਬਾਰਿਸ਼ ਤੇ ਝੱਖੜ ਕਾਰਨ ਕਿਸਾਨਾਂ ਦੀਆਂ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੀ ਗ਼ੈਰ-ਹਾਜ਼ਰੀ ਵਿਚ ਉਪ ਮੰਡਲ ਮੈਜਿਸਟ੍ਰੇਟ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਪਿਛਲੇ ਦਿਨੀਂ ਪੰਜਾਬ ਵਿਚ ਹੋਈ ਬੇਮੌਸਮੀ ਬਾਰਿਸ਼ ਤੇ ਝੱਖੜ ਕਾਰਨ ਕਿਸਾਨਾਂ ਦੀਆਂ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਪਾਰਟੀ ਨੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਉਣ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਹਾਲਾਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਇਸ ਦੁੱਖ ਦੀ ਘੜੀ ਵਿਚ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹਾ ਹੈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ, ਜ਼ਿਲ੍ਹਾ ਕਾਨੂੰਨੀ ਸਲਾਹਕਾਰ ਐਡਵੋਕੇਟ ਕੁਲਵੰਤ ਸਿੰਘ ਸੰਮੇਵਾਲੀ, ਐਡਵੋਕੇਟ ਹਰਸ਼ਦੀਪ ਸਿੰਘ ਬਰਾੜ, ਐਡਵੋਕੇਟ ਰਿਤਿਸ਼ ਵਾਟ, ਸ੍ਰੀ ਮੁਕਤਸਰ ਸਾਹਿਬ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਬਲਤੇਜ ਸਿੰਘ, ਲੰਬੀ ਸਰਕਲ ਪ੍ਰਧਾਨ ਹਰਦੀਪ ਸਿੰਘ ਖੁੱਡੀਆਂ, ਮਲੋਟ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਕਾਲਾ, ਜਥੇਦਾਰ ਦਰਸ਼ਨ ਸਿੰਘ ਜਟਾਣਾ, ਜਥੇਦਾਰ ਜੁਗਿੰਦਰ ਸਿੰਘ ਲੰਬੀ, ਦਲਿਤ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੰਤਾ ਸਿੰਘ ਚੰਨੂ, ਰਘਬੀਰ ਸਿੰਘ ਖੁੱਡੀਆਂ ਅਤੇ ਸੁਖਚੈਨ ਸਿੰਘ ਵੰਗਲ ਸਮੇਤ ਹੋਰ ਪਾਰਟੀ ਆਗੂ ਹਾਜ਼ਰ ਸਨ।