16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਆਦਰਸ਼ ਸਕੂਲ ਕੋਟਭਾਈ ਵਿਖੇ ਜਾਗਰੂਕਤਾ ਸੈਮੀਨਾਰ

ਗਿੱਦੜਬਾਹਾ, 15 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 16-10-2026
ਗਿੱਦੜਬਾਹਾ, 15 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮਨਿੰਦਰਦੀਪ ਸਿੰਘ ਏ.ਡੀ.ਓ. ਗਿੱਦੜਬਾਹਾ ਨੇ ਵਿਦਿਅਰਥੀਆਂ ਨੂੰ ਕਿਹਾ ਕਿ ਸਾਡੀ ਸਿਹਤ ਲਈ ਹੁਣ ਸਭ ਤੋਂ ਵੱਧ ਖ਼ਤਰਨਾਕ ਹਵਾ ਪ੍ਰਦੂਸ਼ਣ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਇਸ ਦੇ ਪ੍ਰਦੂਸ਼ਣ ਨਾਲ ਸਿਹਤ ’ਤੇ ਮਾੜਾ ਪ੍ਰਭਾਵ ਤਾਂ ਪੈ ਹੀ ਰਿਹਾ ਹੈ ਪਰ ਇਸ ਤੋਂ ਇਲਾਵਾ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਖੇਤੀਬਾੜੀ ਵਿਭਾਗ ਵਲੋਂ ਕਰਵਾਏ ਗਏ ਸੈਮੀਨਾਰ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਸੰਬੰਧੀ ਜਾਗਰੂਕ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਰਾਜਦੀਪ ਸਿੰਘ ਤੋਂ ਇਲਾਵਾ ਕਮਲਪ੍ਰੀਤ ਕੌਰ ਅਤੇ ਮੀਨਾ ਅਰੋੜਾ ਹਾਜ਼ਰ ਸਨ। ਪ੍ਰੋਗਰਾਮ ਦਾ ਸਮੁੱਚਾ ਪ੍ਰਬੰਧ ਮਨਦੀਪ ਕੌਰ ਨੇ ਕੀਤਾ।
ਪਿਛਲੀ ਖ਼ਬਰ ਪਿੰਡ ਫੱਤਾਕੇਰਾ ਵਿਖੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਬੰਦ: ਨਿਹੰਗ ਸਿੰਘਾਂ ਦੇ ਗੁੱਸੇ ਦਾ ਸ਼ਿਕਾਰ ਬਣਿਆ ਕਿੱਲਿਆਂਵਾਲੀ ਦਾ ਕੈਫ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।