16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਵੱਖ-ਵੱਖ ਜਥੇਬੰਦੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੁੱਖ ਮਾਰਗ ’ਤੇ ਧਰਨਾ

ਦੋਦਾ, 15 ਅਕਤੂਬਰ (ਰਵੀਪਾਲ)-ਮਾਨਸਾ ਵਿਖੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸਮੂਹ ਭਰਾਤਰੀ ਜਥੇਬੰਦੀਆਂ, ਇਲਾਕੇ ਭਰ ਦੇ ਆਗੂਆਂ ਵਲੋਂ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਬੰਦ ਕਰਕੇ ਧਰਨਾ ਲਗਾਇਆ ਗਿਆ, ਜਿਸ ’ਚ ਸਮੂਹ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਦਾ ਸਮਰਥਨ ਕੀਤਾ। ਇਸ ਧਰਨੇ ਵਿਚ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ, ਇਲਾਕੇ ਦੀਆਂ ਸੰਗਤਾਂ ਅਤੇ ਦੁਕਾਨਦਾਰਾਂ ਨੇ ਸ਼ਮੂਲੀਅਤ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ।

ਅਜੀਤ ਡੈਸਕ 16-10-2026
ਦੋਦਾ, 15 ਅਕਤੂਬਰ (ਰਵੀਪਾਲ)-ਮਾਨਸਾ ਵਿਖੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸਮੂਹ ਭਰਾਤਰੀ ਜਥੇਬੰਦੀਆਂ, ਇਲਾਕੇ ਭਰ ਦੇ ਆਗੂਆਂ ਵਲੋਂ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਬੰਦ ਕਰਕੇ ਧਰਨਾ ਲਗਾਇਆ ਗਿਆ, ਜਿਸ ’ਚ ਸਮੂਹ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਦਾ ਸਮਰਥਨ ਕੀਤਾ। ਇਸ ਧਰਨੇ ਵਿਚ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ, ਇਲਾਕੇ ਦੀਆਂ ਸੰਗਤਾਂ ਅਤੇ ਦੁਕਾਨਦਾਰਾਂ ਨੇ ਸ਼ਮੂਲੀਅਤ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ। ਧਰਨਾਕਾਰੀਆਂ ਵਲੋਂ ਪਰਿਵਾਰ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਹੋਏ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੂਟਾ ਸਿੰਘ ਖ਼ਾਲਸਾ ਮੀਤ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ, ਕੁਲਦੀਪ ਸਿੰਘ ਖ਼ਾਲਸਾ ਬੁੱਟਰ ਸ਼ਰੀਂਹ, ਬੇਅੰਤ ਸਿੰਘ ਦੋਦਾ, ਤਰਸੇਮ ਸਿੰਘ ਸਾਹਿਬਚੰਦ, ਪੂਰਨ ਸਿੰਘ ਦੋਦਾ, ਬਲਵਿੰਦਰ ਸਿੰਘ ਦੋਦਾ, ਫਰਜਿੰਦਰ ਸਿੰਘ ਬਰਾੜ ਦੋਦਾ, ਗੁਰਲਾਲ ਸਿੰਘ, ਸੁਖਪਾਲ ਸਿੰਘ, ਨਰਿੰਦਰ ਸਿੰਘ ਕਾਉਣੀ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਤੇ ਜਥੇਬੰਦੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ, ਮਜ਼ਦੂਰਾਂ ਤੇ ਆਰ.ਐਮ.ਪੀ. ਡਾਕਟਰਾਂ ਵਲੋਂ ਲੰਬੀ ’ਚ ਪ੍ਰਦਰਸ਼ਨ ਅਗਲੀ ਖ਼ਬਰ ਤੇਜ਼ ਝੱਖੜ, ਗੜੇਮਾਰੀ ਤੇ ਬਾਰਿਸ਼ ਨੇ ਝੋਨੇ ਦੀ ਪੱਕੀ ਫ਼ਸਲ ਵਿਛਾਈ, ਕਿਸਾਨਾਂ ਦਾ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।