17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਰੀਵਾਲਾ ਦੀ ਅਨਾਜ ਮੰਡੀ ਨੇ ਬਾਰਿਸ਼ ਮਗਰੋਂ ਧਾਰਿਆ ਛੱਪੜ ਦਾ ਰੂਪ ਪੰਜਗਰਾਈਂ ਕਲਾਂ ਖੇਤਰ ’ਚ ਭਾਰੀ ਮੀਂਹ, ਝੋਨੇ ਦੀਆਂ ਅਗੇਤੀਆਂ ਕਿਸਮਾਂ ਦੇ ਨੁਕਸਾਨ ਹੋਣ ਦਾ ਖ਼ਦਸ਼ਾ

ਗਿੱਦੜਬਾਹਾ, 16 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਰੋਜ਼ਾਨਾ ਜੀਵਨ ਵਿਚ ਮਿਆਰਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ।

ਕੋਟਕਪੂਰਾ ਅਨਾਜ ਮੰਡੀ ਵਿਚ ਬਣੀਆਂ ਆਰਜ਼ੀ ਝੁੱਗੀਆਂ ਅਤੇ ਆਵਾਰਾਂ ਪਸ਼ੂਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ, ਅਧਿਕਾਰੀ ਤੇ ਕਰਮਚਾਰੀ। ਤਸਵੀਰ : ਰਿੰਕੂ ਮਲਹੋਤਰਾ 17-10-2026
ਗਿੱਦੜਬਾਹਾ, 16 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਰੋਜ਼ਾਨਾ ਜੀਵਨ ਵਿਚ ਮਿਆਰਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਿਊਰੋ ਆਫ਼ ਇੰਡੀਆ ਸਟੈਂਡਰਡ ਦੇ ਸਟੈਂਡਰਡ ਕਲੱਬ ਵਲੋਂ ਲੇਖਣ ਮੁਕਾਬਲਾ ਵੀ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਬੱਚਿਆਂ ਦੀ ਉਚ ਪੱਧਰੀ ਪੜ੍ਹਾਈ ਦੇ ਨਾਲ-ਨਾਲ ਸਮੇਂ-ਸਮੇਂ ’ਤੇ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਲੋੜੀਂਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਟੈਂਡਰਡ ਪ੍ਰਮੋਸ਼ਨਲ ਅਫ਼ਸਰ ਵਿਕਾਸ ਕੁਮਾਰ ਦੀ ਰਹਿਨੁਮਾਈ ਹੇਠ ਬਿਊਰੋ ਆਫ਼ ਇੰਡੀਆ ਸਟੈਂਡਰਡ ਦੇ ਰਿਸੋਰਸ ਪਰਸਨ ਦੇ ਸਹਿਯੋਗ ਨਾਲ ਪ੍ਰੋਗਰਾਮ ਕਰਵਾਇਆ ਗਿਆ ਹੈ। ਇਸ ਮੌਕੇ ਪ੍ਰੋ. ਮਨਦੀਪ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਰੋਜ਼ਾਨਾ ਜੀਵਨ ਵਿਚ ਮਿਆਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਲੈਕਟਰਾਨਿਕ, ਕੂੜੇ ਦੇ ਵਧਦੇ ਖ਼ਤਰੇ, ਇਸ ਦੇ ਮਨੁੱਖੀ ਸਿਹਤ ਤੇ ਵਾਤਾਵਰਣ ’ਤੇ ਪੈ ਰਹੇ ਮਾੜੇ ਪ੍ਰਭਾਵ ਤੋਂ ਇਲਾਵਾ ਇਸ ਦੇ ਨਿਪਟਾਰੇ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸਾਬਕਾ ਰਾਸ਼ਟਰਪਤੀ ਡਾ. ਅਬਦੁਲ ਕਲਾਮ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਸਹਿਯੋਗ ਨਾਲ ਕੁਇਜ ਮੁਕਾਬਲੇ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਡਾ. ਅਬਦੁਲ ਕਲਾਮ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ। ਸਕੂਲ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ ਪ੍ਰੈਗਾਬਾਲਿਨ ਕੈਪਸੂਲ ਤੇ ਗੋਲੀਆਂ ਦੀ ਦੁਰਵਰਤੋਂ ’ਤੇ ਰੋਕ ਅਗਲੀ ਖ਼ਬਰ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾਏ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।