17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਪੀਕਰ ਸੰਧਵਾਂ ਨੇ ਮੀਂਹ ਤੇੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ

ਕੋਟਕਪੂਰਾ, 16 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਬਲਾਕ ਦੇ ਪਿੰਡ ਵਾਂਦਰ ਜਟਾਣਾ ਦਾ ਦੌਰਾ ਕਰਕੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਅਜੀਤ ਡੈਸਕ 17-10-2026
ਕੋਟਕਪੂਰਾ, 16 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਬਲਾਕ ਦੇ ਪਿੰਡ ਵਾਂਦਰ ਜਟਾਣਾ ਦਾ ਦੌਰਾ ਕਰਕੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਸਿਲ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿਚ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਂਦਰ ਜਟਾਣਾ ਸਮੇਤ ਖਾਰਾ, ਚੱਕ ਕਲਿਆਣ, ਵਾੜਾ ਦਰਾਕਾ ਅਤੇ ਕੋਟਕਪੂਰਾ ਦੇ ਹੋਰ ਇਲਾਕਿਆਂ ਵਿਚ ਫ਼ਸਲਾਂ ਦੇ ਨੁਕਸਾਨ ਦੇ ਨਾਲ-ਨਾਲ ਭਾਰੀ ਮੀਂਹ ਕਾਰਨ ਸ਼ੈਲਰਾਂ ਨੂੰ ਵੀ ਨੁਕਸਾਨ ਪਹੁੰਚਿਆਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਸਮਝਦਿਆਂ ਨੁਕਸਾਨ ਦਾ ਸਹੀ ਮੁਲਾਂਕਣ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ, ਤਾਂ ਜੋ ਨੁਕਸਾਨ ਦਾ ਵੇਰਵਾ ਇਕੱਠਾ ਕਰਕੇ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਸੰਬੰਧੀ ਸਰਕਾਰ ਨਮੀ ਦੀਆਂ ਸ਼ਰਤਾਂ ਨਰਮ ਕਰਕੇ ਤੁਰੰਤ ਖ਼ਰੀਦ ਦਾ ਕੰਮ ਸ਼ੁਰੂ ਕਰਵਾਏ : ਕਿੱਕੀ ਢਿੱਲੋਂ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।