19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਰਕਾਰ ਵਲੋਂ ਜ਼ਿਲ੍ਹੇ ਲਈ 11 ਕਰੋੜ ਦਾ ਸਿੰਚਾਈ ਤੋਹਫ਼ਾ-ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਲੋਟ, 18 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 11 ਕਰੋੜ ਰੁਪਏ ਦੀ ਲਾਗਤ ਵਾਲੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।

ਅਜੀਤ ਡੈਸਕ 19-10-2026
ਮਲੋਟ, 18 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 11 ਕਰੋੜ ਰੁਪਏ ਦੀ ਲਾਗਤ ਵਾਲੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਲਗਾਤਾਰ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਨਹਿਰੀ ਸਿੰਚਾਈ ’ਤੇ ਨਿਰਭਰ ਹਜ਼ਾਰਾਂ ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਡਾ. ਬਲਜੀਤ ਕੌਰ ਨੇ ਇਸ ਅਹਿਮ ਪ੍ਰੋਜੈਕਟ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਕਿਸਾਨਾਂ ਦੀ ਲਮਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਪ੍ਰੋਜੈਕਟ ਪੂਰੀ ਪਾਰਦਰਸ਼ਤਾ, ਗੁਣਵੱਤਾ ਤੇ ਸਮਾਂਬੱਧ ਢੰਗ ਨਾਲ ਅੱਗੇ ਵਧਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਤਹਿਤ ਮੌਜੂਦਾ ਇੱਟਾਂ ਦੀ ਲਾਈਨਿੰਗ ਨੂੰ ਬਦਲ ਕੇ ਇਸ ਦੀ ਥਾਂ ਮਜ਼ਬੂਤ ਕੰਕਰੀਟ ਲਾਈਨਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 54,000 ਫ਼ੁੱਟ ਲੰਮੇ ਨਹਿਰੀ ਹਿੱਸੇ ਦੇ ਆਧੁਨਿਕੀਕਰਨ ਨਾਲ ਪਾਣੀ ਦਾ ਰਿਸਾਅ ਘਟੇਗਾ, ਪਾਣੀ ਦੀ ਪਹੁੰਚ ਸਮਰੱਥਾ ਵਿਚ ਸੁਧਾਰ ਆਵੇਗਾ ਅਤੇ ਖੇਤਾਂ ਤੱਕ ਪਾਣੀ ਦੀ ਬਿਹਤਰ ਤੇ ਬਰਾਬਰ ਵੰਡ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਲਾਭ ਸਦਰਵਾਲਾ, ਮੌੜ, ਬਧਾਈ, ਚੱਕ ਬਧਾਈ, ਬੱਲਮਗੜ੍ਹ, ਰਾਮਗੜ੍ਹ ਚੂੰਘਾਂ, ਜਾਨੀਸਰ, ਭਾਗਸਰ, ਚੱਕ ਮਦਰੱਸਾ ਤੇ ਮਹਾਂਬੱਧਰ ਸਮੇਤ 10 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਬਿਹਤਰ ਸਿੰਚਾਈ ਸਹੂਲਤਾਂ ਨਾਲ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਮਿਲੇਗਾ, ਪਾਣੀ ਦੀ ਬਰਬਾਦੀ ਘਟੇਗੀ ਅਤੇ ਖੇਤੀਬਾੜੀ ਉਤਪਾਦਕਤਾ ਵਿਚ ਵਾਧਾ ਹੋਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਖ਼ੁਸ਼ਹਾਲੀ, ਪੇਂਡੂ ਵਿਕਾਸ ਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਪ੍ਰੋਜੈਕਟ ਨਾ ਸਿਰਫ਼ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਗੇ, ਸਗੋਂ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਣਗੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸਮੇਤ ਸੂਬੇ ਦੇ ਹਰ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਵਿਕਾਸ ਦਾ ਲਾਭ ਹਰ ਪਿੰਡ ਤੇ ਹਰ ਕਿਸਾਨ ਤੱਕ ਪਹੁੰਚ ਸਕੇ।
ਪਿਛਲੀ ਖ਼ਬਰ ਸਰਕਾਰ ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਨੂੰ ਜੁਆਇਨਿੰਗ ਪੱਤਰ ਦੇਣ ਤੋਂ ਭੱਜੀ-ਆਗੂ ਅਗਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਕੌੜਿਆਂਵਾਲੀ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।