19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਜੋੜ ਮੇਲਾ 24 ਨੂੰ

ਸ੍ਰੀ ਮੁਕਤਸਰ ਸਾਹਿਬ , 18 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਮਿੱਠੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਪਿੰਡ ਸਲੀਣਾ ਵਿਖੇ 24 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਭਾਰੀ ਧਾਰਮਿਕ ਜੋੜ ਮੇਲਾ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ , ਜਿਸ ਸੰਬੰਧੀ ਤਿਆਰੀਆਂ ਚੱਲ ਰਹੀਆਂ ਹਨ । ਸੰਤ ਗੁਰਜੰਟ ਸਿੰਘ ਸਲੀਣਾ ਵਾਲਿਆਂ ਨੇ ਦੱਸਿਆ ਕਿ 24 ਅਕਤੂਬਰ ਨੂੰ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਣਗੇ , ਜਿਸ ਵਿੱਚ ਪੰਥ ਦੇ ਰਾਗੀ , ਢਾਡੀ ਅਤੇ ਕੀਰਤਨੀ ਜਥੇ , ਸੰਤ ਮਹਾਂਪੁਰਸ਼ ਤੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ ।

ਅਜੀਤ ਡੈਸਕ 19-10-2026
ਸ੍ਰੀ ਮੁਕਤਸਰ ਸਾਹਿਬ , 18 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਮਿੱਠੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਪਿੰਡ ਸਲੀਣਾ ਵਿਖੇ 24 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਭਾਰੀ ਧਾਰਮਿਕ ਜੋੜ ਮੇਲਾ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ , ਜਿਸ ਸੰਬੰਧੀ ਤਿਆਰੀਆਂ ਚੱਲ ਰਹੀਆਂ ਹਨ । ਸੰਤ ਗੁਰਜੰਟ ਸਿੰਘ ਸਲੀਣਾ ਵਾਲਿਆਂ ਨੇ ਦੱਸਿਆ ਕਿ 24 ਅਕਤੂਬਰ ਨੂੰ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਣਗੇ , ਜਿਸ ਵਿੱਚ ਪੰਥ ਦੇ ਰਾਗੀ , ਢਾਡੀ ਅਤੇ ਕੀਰਤਨੀ ਜਥੇ , ਸੰਤ ਮਹਾਂਪੁਰਸ਼ ਤੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ । ਇਸ ਮੌਕੇ ਸਾਰਾ ਦਿਨ ਖੀਰ , ਕੜਾਹ , ਪਕੌੜਿਆਂ ਪ੍ਰਸ਼ਾਦੇ ਆਦਿ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ । ਇਸ ਜੋੜ ਮੇਲੇ ਮੌਕੇ ਦੇਸ਼ - ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣਗੀਆਂ ।
ਪਿਛਲੀ ਖ਼ਬਰ ਦੁਰਗਾ ਅਸ਼ਟਮੀ ਤੇ ਨੌਮੀ ਦਾ ਤਿਉਹਾਰ ਅੱਜ ਮਨਾਇਆ ਜਾਵੇਗਾ ਅਗਲੀ ਖ਼ਬਰ ਸਰਕਾਰ ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਨੂੰ ਜੁਆਇਨਿੰਗ ਪੱਤਰ ਦੇਣ ਤੋਂ ਭੱਜੀ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।