19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਜਾਂਚ ਸੀ. ਬੀ. ਆਈ. ਕਰੇ-ਸਾਂਸਦ ਸਰਬਜੀਤ ਸਿੰਘ ਖਾਲਸਾ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਮਾਨਸਾ ਜ਼ਿਲ੍ਹੇ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੀ ਹੋਈ ਹੱਤਿਆ ਦਾ ਮਾਮਲਾ ਚਿੰਤਾ ਜਨਕ ਦੱਸਦਿਆਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਹ ਘਟਨਾ ਬਹੁਤ ਮਾੜੀ ਹੈ। ਇਸ ਹੱਤਿਆ ਵਿਚ ਸ਼ਾਮਿਲ ਹੱਤਿਆਰਾ ਪਹਿਲਾਂ ਹੀ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਸੀ ਜਿਸ ਕਾਰਨ ਪੰਜਾਬ ਪੁਲਿਸ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ।

ਅਜੀਤ ਡੈਸਕ 19-10-2026
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਮਾਨਸਾ ਜ਼ਿਲ੍ਹੇ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੀ ਹੋਈ ਹੱਤਿਆ ਦਾ ਮਾਮਲਾ ਚਿੰਤਾ ਜਨਕ ਦੱਸਦਿਆਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਹ ਘਟਨਾ ਬਹੁਤ ਮਾੜੀ ਹੈ। ਇਸ ਹੱਤਿਆ ਵਿਚ ਸ਼ਾਮਿਲ ਹੱਤਿਆਰਾ ਪਹਿਲਾਂ ਹੀ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਸੀ ਜਿਸ ਕਾਰਨ ਪੰਜਾਬ ਪੁਲਿਸ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ। ਇਹ ਜਾਂਚ ਕੇਂਦਰ ਸਰਕਾਰ ਸੀ.ਬੀ.ਆਈ. ਤੋਂ ਕਰਵਾਏ। ਉਨ੍ਹਾਂ ਇਸ ਪੱਤਰ ਦੀਆਂ ਕਾਪੀਆਂ ਸੀ.ਬੀ.ਆਈ. ਦੇ ਡਾਇਰੈਕਟਰ ਅਤੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੂੰ ਵੀ ਭੇਜ ਦਿੱਤੀਆਂ ਹਨ। ਉਨ੍ਹਾਂ ਆਪਣੇ ਪੱਤਰ ਵਿਚ ਸਪਸ਼ਟ ਕੀਤਾ ਕਿ ਇਹ ਮਹੱਤਵਪੂਰਨ ਵਿਸ਼ਾ ਹੈ ਕਿ ਇਕ ਨਸ਼ਾ ਵਿਰੋਧੀ ਕਾਰਕੁਨ ਦੀ ਦਿਨ ਦਿਹਾੜੇ ਦਵਾਈ ਵਿਕ੍ਰੇਤਾ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਹੱਤਿਆ ਤੋਂ ਪਹਿਲਾਂ ਪਰਵਿੰਦਰ ਸਿੰਘ ਝੋਟੇ ਨੇ ਪੰਜਾਬ ਪੁਲਿਸ ਦੇ ਡੀ.ਐਸ.ਪੀ. ਅਤੇ ਸਬੰਧਿਤ ਐਸ.ਐਚ.ਓ. ਨੂੰ ਵੀ ਫ਼ੋਨ ਕਰਕੇ ਕਿਹਾ ਸੀ ਪ੍ਰੰਤੂ ਦੋਨਾਂ ਪੁਲਿਸ ਅਧਿਕਾਰੀਆਂ ਨੇ ਉਸ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜਿਸ ਕਾਰਨ ਉਸਦੀ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਆਪਣੇ ਪੱਤਰ ਵਿਚ ਇਹ ਵੀ ਕਿਹਾ ਕਿ ਉਕਤ ਦਵਾਈ ਵਿਕ੍ਰੇਤਾ ਅਸ਼ਵਨੀ ਕੁਮਾਰ ਪਹਿਲਾਂ ਵੀ ਨਸ਼ੇ ਦੀਆਂ ਦਵਾਈਆਂ ਵੇਚਣ ਦੇ ਅੱਧੀ ਦਰਜਨ ਮਾਮਲੇ ਦਰਜ ਹਨ। ਇਸ ਗੱਲ ਦਾ ਵੀ ਪਤਾ ਲਗਾਇਆ ਜਾਵੇ ਕਿ ਕਥਿਤ ਦੋਸ਼ੀ ਦੇ ਦਵਾਈ ਵੇਚਣ ਦੇ ਲਾਇੰਸਸ ਕਿਵੇਂ ਨਵਨਿਆਉਣ ਹੋਏ ਹਨ। ਇਹ ਦੋਸ਼ੀ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਿਚ ਚੰਗਾ ਰਸੂਖ ਰੱਖਦਾ ਹੈ। ਜਿਸ ਕਰਕੇ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਉਮੀਦ ਘੱਟ ਹੈ। ਇਸ ਲਈ ਕੇਂਦਰ ਸਰਕਾਰ ਨਿਰਪੱਖ ਜਾਂਚ ਲਈ ਇਹ ਮਾਮਲਾ ਸੀ.ਬੀ.ਆਈ. ਦੇ ਹਵਾਲੇ ਕਰੇ।
ਪਿਛਲੀ ਖ਼ਬਰ ਨਸ਼ਾ ਤਸਕਰੀ ਨਾਲ ਸੰਬੰਧਿਤ ਗ਼ੈਰ-ਕਾਨੂੰਨੀ ਇਮਾਰਤ ’ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਦਰਸ਼ਨ ਸਿੰਘ ਢਿੱਲਵਾਂ ਨੇ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ ਤੇ ਕਿਸਾਨਾਂ ਨਾਲ ਕੀਤੀ ਹਮਦਰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।