22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਰਮਾਨਜੋਤ ਬਰਾੜ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਰਾਸ਼ਟਰੀ ਸਕੱਤਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਆਗੂ ਤੇ ਪ੍ਰਸਿੱਧ ਬੁਲਾਰੇ ਅਰਮਾਨਜੋਤ ਸਿੰਘ ਬਰਾੜ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦਾ ਰਾਸ਼ਟਰੀ ਸਕੱਤਰ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 22-10-2026
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਆਗੂ ਤੇ ਪ੍ਰਸਿੱਧ ਬੁਲਾਰੇ ਅਰਮਾਨਜੋਤ ਸਿੰਘ ਬਰਾੜ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦਾ ਰਾਸ਼ਟਰੀ ਸਕੱਤਰ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਜਪਾ ਵਲੋਂ ਯੁਵਾ ਮੋਰਚੇ ਦੇ ਸੱਤ ਰਾਸ਼ਟਰੀ ਸਕੱਤਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਪੰਜਾਬ ਤੋਂ ਅਰਮਾਨਜੋਤ ਸਿੰਘ ਬਰਾੜ ਸ਼ਾਮਿਲ ਹਨ। ਅਰਮਾਨਜੋਤ ਬਰਾੜ ਸ੍ਰੀ ਮੁਕਤਸਰ ਸਾਹਿਬ ਦੇ ਦਿਹਾਤੀ ਖੇਤਰ ਦੇ ਪਿੰਡ ਚੱਕ ਉਤਾਰ ਸਿੰਘ ਵਾਲਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਪਿੰਦਰ ਦੇ ਸਪੁੱਤਰ ਹਨ। ਉਹ ਲੰਮੇ ਸਮੇਂ ਤੋਂ ਭਾਜਪਾ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਇਸ ਤੋਂ ਪਹਿਲਾਂ ਉਹ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਜਨਰਲ ਸਕੱਤਰ ਸਮੇਤ ਪਾਰਟੀ ਦੀਆਂ ਹੋਰ ਜ਼ਿੰਮੇਵਾਰੀਆਂ ਵੀ ਨਿਭਾ ਚੁੱਕੇ ਹਨ। ਰਾਜਨੀਤਕ ਸਰਗਰਮੀਆਂ ਦੇ ਨਾਲ-ਨਾਲ ਉਹ ਸਮਾਜਿਕ ਖੇਤਰ ਵਿਚ ਵੀ ਯੋਗਦਾਨ ਪਾ ਰਹੇ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ੂਨਦਾਨ ਕੈਂਪਾਂ ਤੇ ਮੈਡੀਕਲ ਕੈਂਪਾਂ ਦਾ ਆਯੋਜਨ ਕਰਵਾ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਜ਼ਿਲ੍ਹੇ ਨਾਲ ਸੰਬੰਧਿਤ ਭਾਜਪਾ ਦੇ ਸੀਨੀਅਰ ਆਗੂਆਂ ਤੇ ਯੁਵਾ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਅਰਮਾਨਜੋਤ ਸਿੰਘ ਬਰਾੜ ਨੂੰ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਅਰਮਾਨਜੋਤ ਸਿੰਘ ਬਰਾੜ ਨੇ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਸਟਰੀਟ ਲਾਈਟਾਂ ਚਾਲੂ ਕਰਨ ਦੀ ਮੰਗ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਦੇ ਵਿਦਿਆਰਥੀ ਨੇ ਸੋਨ ਤਗ਼ਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।