24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਦਮ ਸ੍ਰੀ ਡਾ. ਜਤਿੰਦਰ ਸਿੰਘ ਸ਼ੰਟੀ 25 ਅਕਤੂਬਰ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਮਿਤੀ 25 ਅਕਤੂਬਰ 2026 ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਦੌਰਾ ਕਰਨਗੇ।

ਅਜੀਤ ਡੈਸਕ 24-10-2026
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਮਿਤੀ 25 ਅਕਤੂਬਰ 2026 ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਰੋਡ ਕੋਟਕਪੂਰਾ ਵਿਖੇ ਸਵੇਰੇ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਪੇਸ਼ ਕਰਨ ਲਈ ਨਿਰਧਾਰਤ ਸਮੇਂ ’ਤੇ ਉਕਤ ਸਥਾਨ ਵਿਖੇ ਪਹੁੰਚਣ। ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਸਮੱਸਿਆਵਾਂ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ, ਤਾਂ ਜੋ ਨਿਯਮਾਂ ਅਨੁਸਾਰ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਂਡਰ ਤੇ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਥਾਣਾ ਸਾਦਿਕ ਦੀ ਪੁਲਿਸ ਨੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।