24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐਸ.ਆਈ.ਆਰ. ਖ਼ਿਲਾਫ਼ ਰੋਸ ਪ੍ਰਦਰਸ਼ਨ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ

ਜੈਤੋ, 23 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਐਸ. ਆਈ.

ਅਜੀਤ ਡੈਸਕ 24-10-2026
ਜੈਤੋ, 23 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਐਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ) ਖ਼ਿਲਾਫ਼ ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜ਼ਿਲ੍ਹਾ ਫ਼ਰੀਦਕੋਟ ਵਲੋਂ ਅੱਜ ਐਸ.ਡੀ.ਐਮ. ਦਫ਼ਤਰ ਜੈਤੋ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਐਸ.ਡੀ.ਐਮ. ਜੈਤੋ ਦੀ ਗੈਰ-ਹਾਜ਼ਰੀ ਵਿਚ ਨਾਇਬ ਤਹਿਸੀਲਦਾਰ ਜੈਤੋ ਜੈ ਅਮਨਦੀਪ ਗੋਇਲ ਨੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਪ੍ਰਾਪਤ ਕੀਤਾ। ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਜਸਪ੍ਰੀਤ ਸਿੰਘ ਜੈਤੋ, ਬਲਾਕ ਜੈਤੋ ਦੇ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ ਅਤੇ ਬਲਜੀਤ ਸਿੰਘ ਢੈਪਈ, ਬਲਾਕ ਕੋਟਕਪੂਰਾ ਦੇ ਆਗੂ ਹਰਮੇਲ ਸਿੰਘ ਜੱਸੀ ਕੋਟਕਪੂਰਾ ਸਮੇਤ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਮਿਲੀਭੁਗਤ ਦੇ ਦੋਸ਼ ਲਾਉਂਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਦੌਰਾਨ ਕਥਿਤ ਤੌਰ ’ਤੇ ਲਗਪਗ 14 ਲੱਖ ਅਸਲ ਵੋਟਰਾਂ ਦੇ ਨਾਂਅ ਕੱਟ ਕੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਰਵਾਈ ਨਾਲ ਭਾਜਪਾ ਨੂੰ ਲਗਾਤਾਰ ਸੱਤਾ ਵਿਚ ਬਣੇ ਰਹਿਣ ਵਿਚ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ, ਖ਼ਾਸ ਕਰਕੇ ਲੜਕੀਆਂ ਨਾਲ ਕਥਿਤ ਤੌਰ ’ਤੇ ਅੱਤਿਆਚਾਰ ਕੀਤਾ ਗਿਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਲੜਕੀਆਂ ਨਾਲ ਜ਼ਬਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਵੋਟਰਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾਵੇ। ਇਸ ਮੌਕੇ ਇਕਾਈ ਆਗੂ ਤਰਸੇਮ ਸਿੰਘ ਰਣ ਸਿੰਘ ਵਾਲਾ, ਬਲਦੇਵ ਸਿੰਘ ਮੱਤਾ, ਦਿਲਬਾਗ ਸਿੰਘ ਮੱਤਾ, ਚਾਨਣ ਸਿੰਘ ਰੋੜੀਕਪੂਰਾ, ਬਲਦੇਵ ਸਿੰਘ ਰੋੜੀਕਪੂਰਾ, ਸ਼ਿੰਦਰ ਸਿੰਘ ਰੋੜੀਕਪੂਰਾ, ਨਿਰਮਲ ਸਿੰਘ ਦਲ ਸਿੰਘ ਵਾਲਾ, ਬੂਟਾ ਸਿੰਘ ਦਲ ਸਿੰਘ ਵਾਲਾ, ਨਛੱਤਰ ਸਿੰਘ, ਸ਼ੇਰ ਸਿੰਘ ਵਾੜਾ ਭਾਈਕਾ, ਸਿੰਘ ਘਣੀਆਂ, ਜਗਦੀਪ ਸਿੰਘ ਘਣੀਆਂ ਅਤੇ ਸੁਖਪ੍ਰੀਤ ਸਿੰਘ ਜੈਤੋ ਸਮੇਤ ਕਿਸਾਨ ਤੇ ਵਿਦਿਆਰਥੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਕੁਸ਼ਤੀ ਮੁਕਾਬਲੇ ’ਚ ਕਾਂਸੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।