24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੈਬਨਿਟ ਮੰਤਰੀ ਖੁੱਡੀਆਂ ਅੱਜ ਸਟੇਟ ਐਗਮਾਰਕ ਲੈਬ ਟਰੇਨਿੰਗ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣਗੇ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਖੇਤੀਬਾੜੀ ਖੇਤਰ ਨਾਲ ਸਬੰਧਿਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ 24 ਅਕਤੂਬਰ 2026 ਨੂੰ ਸਵੇਰੇ 11 ਵਜੇ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਟਰੇਨਿੰਗ ਹਾਲ (ਦੂਜੀ ਮੰਜ਼ਿਲ) ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣਗੇ।

ਅਜੀਤ ਡੈਸਕ 24-10-2026
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਖੇਤੀਬਾੜੀ ਖੇਤਰ ਨਾਲ ਸਬੰਧਿਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ 24 ਅਕਤੂਬਰ 2026 ਨੂੰ ਸਵੇਰੇ 11 ਵਜੇ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਟਰੇਨਿੰਗ ਹਾਲ (ਦੂਜੀ ਮੰਜ਼ਿਲ) ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣਗੇ। ਇਸ ਪ੍ਰੋਜੈਕਟ ਦਾ ਉਦੇਸ਼ ਸਟੇਟ ਐਗਮਾਰਕ ਲੈਬ ਦੀਆਂ ਇਮਾਰਤੀ ਅਤੇ ਸਿਖਲਾਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਨਵੇਂ ਟਰੇਨਿੰਗ ਹਾਲ ਦੀ ਉਸਾਰੀ ਨਾਲ ਸਿਖਲਾਈ ਅਤੇ ਵਿਭਾਗੀ ਕਾਰਜਾਂ ਲਈ ਵਧੇਰੇ ਥਾਂ ਉਪਲਬਧ ਹੋਵੇਗੀ। ਐਗਮਾਰਕ ਪ੍ਰਣਾਲੀ ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਅਤੇ ਨਿਰਧਾਰਤ ਮਿਆਰਾਂ ਦੀ ਜਾਂਚ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਲੈਬ ਦੀਆਂ ਸਹੂਲਤਾਂ ਦੇ ਵਿਸਥਾਰ ਅਤੇ ਸਿਖਲਾਈ ਪ੍ਰਬੰਧਾਂ ਵਿਚ ਸੁਧਾਰ ਨਾਲ ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਸਬੰਧੀ ਜਾਗਰੂਕਤਾ ਵਧੇਗੀ ਅਤੇ ਵਿਭਾਗੀ ਕਾਰਜ ਹੋਰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕਣਗੇ। ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਹ ਉਪਰਾਲਾ ਖੇਤੀਬਾੜੀ ਖੇਤਰ ਵਿਚ ਆਧੁਨਿਕ ਸਹੂਲਤਾਂ ਦਾ ਵਿਸਥਾਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।
ਪਿਛਲੀ ਖ਼ਬਰ ਜਸਵੀਰ ਸਿੰਘ ਪਰਮਾਰ ਦਾ ਦਿਹਾਂਤ- ਸਸਕਾਰ 25 ਨੂੰ ਅਗਲੀ ਖ਼ਬਰ ਓ. ਐਸ .ਏ. ਦੀ ਵਿਸ਼ੇਸ਼ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।