24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 27 ਨੂੰ

ਮਲੋਟ, 23 ਅਕਤੂਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ ਮਲੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਦੇ ਦੀਵਾਨ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਸਜਾਏ ਜਾਣਗੇ।

ਅਜੀਤ ਡੈਸਕ 24-10-2026
ਮਲੋਟ, 23 ਅਕਤੂਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ ਮਲੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਦੇ ਦੀਵਾਨ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਸਜਾਏ ਜਾਣਗੇ। ਦੀਵਾਨਾਂ ਦੌਰਾਨ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ਮੁਕਤਸਰ ਸਾਹਿਬ), ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ (ਸ੍ਰੀ ਗੁਰੂ ਸਿੰਘ ਸਭਾ ਮਲੋਟ) ਅਤੇ ਭਾਈ ਚੜ੍ਹਤ ਸਿੰਘ ਹੈੱਡ ਗ੍ਰੰਥੀ (ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ) ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਦੀਵਾਨਾਂ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਪੀ.ਡਬਲਿਊ.ਡੀ. ਟੈਕਨੀਕਲ ਅਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਹਾਈਬ੍ਰਿਡ ਝੋਨਾ ਚੁੱਕਣ ਤੋਂ ਟਾਲ-ਮਟੋਲ ਕਰਨ ਵਾਲੇ ਸ਼ੈਲਰ ਹੋਣਗੇ ਬਲੈਕ ਲਿਸਟ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।