28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਜੀਲੈਂਸ ਬਿਊਰੋ ਵਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 1 ਨਵੰਬਰ ਤੱਕ ਜ਼ਿਲ੍ਹੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਕਾਰੀ ਬਿਲਡਿੰਗਾਂ, ਡੀ.

ਅਜੀਤ ਡੈਸਕ 28-10-2026
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 1 ਨਵੰਬਰ ਤੱਕ ਜ਼ਿਲ੍ਹੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਕਾਰੀ ਬਿਲਡਿੰਗਾਂ, ਡੀ.ਸੀ. ਦਫਤਰ ਤੋਂ ਇਲਾਵਾ ਜਨਤਕ ਥਾਵਾਂ ’ਤੇ ਵਿਜੀਲੈਂਸ ਬਿਊਰੋ ਦੇ ਨੁਮਾਇੰਦਿਆਂ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਲਗਾਏ ਗਏ। ਵਿਜੀਲੈਂਸ ਬਿਊਰੋ ਅਨੁਸਾਰ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਜ਼ਰੂਰ ਦਿੱਤੀ ਜਾਵੇ। ਇਸ ਮੌਕੇ ਦਫ਼ਤਰ ਵਿਜੀਲੈਂਸ ਬਿਊਰੋ ਦੇ ਨੁਮਾਇੰਦੇ ਐਸ.ਆਈ. ਇਕਬਾਲ ਸਿੰਘ, ਐਚ.ਸੀ. ਗੁਰਤੇਜ ਸਿੰਘ, ਕਾਂਸਟੇਬਲ ਮਨਦੀਪ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਅਗਾਮੀ ਚੋਣਾਂ ਵਿਚ ‘ਆਪ’ ਦਾ ਮੁਕੰਮਲ ਸਫ਼ਾਇਆ ਕਰ ਦੇਣਗੇ - ਗੁਰਬਾਜ ਸਿੰਘ ਗਿੱਲ ਕਾਜੀਕੋਟ ਅਗਲੀ ਖ਼ਬਰ ‘ਵੋਟ ਬਚਾਓ-ਦੇਸ਼ ਬਚਾਓ’ ਮਹਿੰਮ ਨੂੰ ਘਰ-ਘਰ ਤੱਕ ਲੈ ਕੇ ਜਾਵਾਂਗੇ: ਬੱਬੂ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।