29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ-ਭਾਈ ਸੁਖਦੇਵ ਸਿੰਘ ਮੋਹਲਾਂ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਮੁੱਚੇ ਪੰਥ ਨੂੰ ਜਾਰੀ ਕੀਤੇ ਆਦੇਸ਼ ਦੀ ਪਾਲਣਾ ਕਰਦਿਆਂ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੀ ਸਫ਼ਲਤਾ ਵਾਸਤੇ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਪੰਥ ਦਰਦੀ, ਇਲਾਕੇ ਦੀਆਂ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਹਾਜ਼ਰ ਸਨ।

ਅਜੀਤ ਡੈਸਕ 29-10-2026
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਮੁੱਚੇ ਪੰਥ ਨੂੰ ਜਾਰੀ ਕੀਤੇ ਆਦੇਸ਼ ਦੀ ਪਾਲਣਾ ਕਰਦਿਆਂ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੀ ਸਫ਼ਲਤਾ ਵਾਸਤੇ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਪੰਥ ਦਰਦੀ, ਇਲਾਕੇ ਦੀਆਂ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਹਾਜ਼ਰ ਸਨ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵੰਤ ਸਿੰਘ ਵਲੋਂ ਅਰਦਾਸ ਕੀਤੀ ਗਈ ਕਿ ਗੁਰੂ ਸਾਹਿਬ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਨੂੰ ਚੜ੍ਹਦੀ ਕਲਾ ਵਿਚ ਰੱਖਣ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਭਾਈ ਸੁਖਦੇਵ ਸਿੰਘ ਮੋਹਲਾਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਲਈ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਬੁਰਾਈ ਨੇ ਪੰਜਾਬ ਦੀ ਜਵਾਨੀ ਨੂੰ ਗੰਭੀਰ ਚੁਣੌਤੀ ਦਿੱਤੀ ਹੋਈ ਹੈ ਅਤੇ ਇਸ ਦੇ ਮਾੜੇ ਪ੍ਰਭਾਵਾਂ ਕਾਰਨ ਕਈ ਪਰਿਵਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨਾ ਸਿਰਫ਼ ਕਿਸੇ ਇਕ ਵਿਅਕਤੀ ਜਾਂ ਜਥੇਬੰਦੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਧਾਰਮਿਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ। ਨਸ਼ਿਆਂ ਦੀ ਸਪਲਾਈ ਅਤੇ ਇਸ ਦੇ ਕਾਰੋਬਾਰ ਨੂੰ ਰੋਕਣ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫ਼ੈਲਾਉਣ, ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਅਤੇ ਪੰਜਾਬ ਦੀ ਜਵਾਨੀ ਦੇ ਸੁਨਹਿਰੀ ਭਵਿੱਖ ਲਈ ਸਾਂਝੇ ਯਤਨ ਕੀਤੇ ਜਾਣ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਕੁਲਵੰਤ ਸਿੰਘ ਅਕਾਊਂਟੈਂਟ, ਸੁਖਰਾਜ ਸਿੰਘ ਸੁਪਰਵਾਈਜ਼ਰ, ਕੁਲਵਿੰਦਰ ਸਿੰਘ, ਚਾਨਣ ਸਿੰਘ ਮੰਮੂਖੇੜਾ, ਗੁਰਜੀਤ ਸਿੰਘ ਵੱਟੂ, ਲਵਪ੍ਰੀਤ ਸਿੰਘ ਆਦਿ ਨੇ ਹਾਜ਼ਰੀ ਭਰ ਕੇ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਵਿਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਕਿਸਾਨ ਮੰਡੀਆਂ ’ਚ 17 ਫ਼ੀਸਦੀ ਨਮੀ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜੀਹ-ਡੀ.ਸੀ. ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ‘ਹੱਥ ਮਹਿੰਦੀ’ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।