29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਡੀ.ਏ.ਵੀ. ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਨੈਸ਼ਨਲ ਖੇਡਾਂ ’ਚ ਜਿੱਤੇ 26 ਤਗ਼ਮੇ

ਗਿੱਦੜਬਾਹਾ, 28 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਜੇ. ਐਨ.

ਅਜੀਤ ਡੈਸਕ 29-10-2026
ਗਿੱਦੜਬਾਹਾ, 28 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਜੇ.ਐਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਵੱਖ-ਵੱਖ 26 ਤਗ਼ਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਦਿੱਲੀ ਵਿਖੇ ਹੋਈਆਂ ਰਾਸ਼ਟਰੀ ਖੇਡਾਂ ਵਿਚ ਦੇਸ਼ ਭਰ ਤੋਂ ਖਿਡਾਰੀਆਂ ਨੇ ਹਿੱਸਾ ਲਿਆ ਸੀ, ਜਿਸ ਵਿਚ ਉਨ੍ਹਾਂ ਦੇ ਸਕੂਲ ਦੇ 47 ਖਿਡਾਰੀਆਂ ਨੇ ਕੁਸ਼ਤੀ, ਕ੍ਰਿਕਟ, ਯੋਗਾ, ਬਾਕਸਿੰਗ, ਤਾਈਕਵਾਂਡੋ ਅਤੇ ਤੀਰਅੰਦਾਜੀ ਆਦਿ ਖੇਡਾਂ ਵਿਚ ਹਿੱਸਾ ਲਿਆ। ਇਸ ਦੌਰਾਨ ਖਿਡਾਰੀਆਂ ਨੇ 13 ਸੋਨ ਤਗ਼ਮੇ, 3 ਸਿਲਵਰ ਅਤੇ 10 ਕਾਂਸੀ ਦੇ ਤਗ਼ਮੇ ਜਿੱਤੇ। ਇਸ ਦਾ ਸਿਹਰਾ ਕੋਚ ਵਲੋਂ ਕਰਵਾਈ ਗਈ ਸਖ਼ਤ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੋਨ ਤਗ਼ਮਾ ਜਿੱਤਣ ਵਾਲੇ ਹਰੇਕ ਖਿਡਾਰੀ ਨੂੰ 5100 ਰੁਪਏ ਨਕਦ ਤੇ ਟਿਊਸ਼ਨ ਫੀਸ ਵਿਚ 50 ਪ੍ਰਤੀਸ਼ਤ ਡਿਕਾਊਂਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਚ ਪੱਧਰੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਜਾਂਦਾ ਹੈ। ਇਸ ਲਈ ਉਨ੍ਹਾਂ ਦੇ ਸਕੂਲ ਨੇ ਪੜ੍ਹਾਈ ਤੇ ਖੇਡਾਂ ਵਿਚ ਰਾਸ਼ਟਰੀ ਪੱਧਰ ’ਤੇ ਨਾਮਣਾ ਪੱਟਿਆ ਹੈ। ਸ. ਮਾਨ ਨੇ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ। ਇਸ ਮੌਕੇ ਸਿਕੰਦਰ ਸਿੰਘ ਤੋਂ ਇਲਾਵਾ ਸਕੂਲ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਵਿਦਿਆਰਥੀਆਂ ਨੇ ਨੈਤਿਕ ਪ੍ਰੀਖਿਆ ’ਚ ਵਧੀਆ ਪੁਜ਼ੀਸ਼... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।