01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਰਾਲੀ ਦਾ ਧੂੰਆਂ ਮਨੁੱਖੀ ਸਿਹਤ ਲਈ ਘਾਤਕ-ਐੱਸ.ਐੱਮ.ਓ.

ਦੋਦਾ, 31 ਅਕਤੂਬਰ (ਰਵੀਪਾਲ)-ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਕਾਰਨ ਵਧ ਰਹੇ ਪ੍ਰਦੂਸ਼ਣ ਤੇ ਸਿਹਤ ਸੰਬੰਧੀ ਗੰਭੀਰ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਐਸ. ਐਮ.

ਅਜੀਤ ਡੈਸਕ 01-11-2026
ਦੋਦਾ, 31 ਅਕਤੂਬਰ (ਰਵੀਪਾਲ)-ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਕਾਰਨ ਵਧ ਰਹੇ ਪ੍ਰਦੂਸ਼ਣ ਤੇ ਸਿਹਤ ਸੰਬੰਧੀ ਗੰਭੀਰ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਐਸ.ਐਮ.ਓ. ਡਾ. ਮਿਰਨਾਲ ਬਾਂਸਲ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ. ਦੋਦਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਸ਼ਾ ਵਰਕਰਾਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਐਸ.ਐਮ.ਓ. ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਉਦੇਸ਼ ਆਸ਼ਾ ਵਰਕਰਾਂ ਨੂੰ ਪਰਾਲੀ ਸਾੜਨ ਦੇ ਮਾਰੂ ਸਿਹਤ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਉਹ ਪੇਂਡੂ ਪੱਧਰ ’ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਸਕਣ। ਖੇਤੀਬਾੜੀ ਵਿਕਾਸ ਅਫ਼ਸਰ ਸਤਨਾਮ ਕੌਰ ਨੇ ਦੱਸਿਆ ਕਿ ਪਰਾਲੀ ਨੂੰ ਲਗਾਈ ਅੱਗ ਕਾਰਨ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਸਿੱਧਾ ਮਨੁੱਖੀ ਸਿਹਤ ’ਤੇ ਹਮਲਾ ਕਰਕੇ ਸਾਹ ਦੀਆਂ ਗੰਭੀਰ ਬਿਮਾਰੀਆਂ ਪੈਦਾ ਕਰਦਾ ਹੈ। ਇਹ ਧੂੰਆਂ ਨਵਜੰਮੇ ਬੱਚਿਆਂ ਦੇ ਫ਼ੇਫ਼ੜਿਆਂ ’ਤੇ ਬੁਰਾ ਅਸਰ ਪਾਉਂਦਾ ਹੈ। ਬੀ.ਈ.ਈ. ਸੁਰਿੰਦਰ ਕੌਰ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਦੋਦਾ ਨੇ ਦੱਸਿਆ ਕਿ ਗਰਭਵਤੀ ਔਰਤਾਂ ਦੀ ਸਿਹਤ ਲਈ ਇਹ ਧੂੰਆਂ ਬਹੁਤ ਨੁਕਸਾਨਦੇਹ ਹੈ। ਆਸ਼ਾ ਵਰਕਰਾਂ ਦੀ ਪਿੰਡਾਂ ’ਚ ਸਿੱਧੀ ਪਹੁੰਚ ਹੋਣ ਕਾਰਨ, ਆਸ਼ਾ ਵਰਕਰਾਂ ਪਿੰਡਾਂ ਵਿਚ ਘਰ-ਘਰ ਜਾ ਕੇ ਔਰਤਾਂ ਤੇ ਪਰਿਵਾਰਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਨਗੀਆਂ। ਇਸ ਮੌਕੇ ਸ਼ਿੰਦਰਪਾਲ ਸਿੰਘ ਖੇਤੀਬਾੜੀ ਉਪ ਨਿਰਿਖਕ, ਐਮ . ਐਲ.ਟੀ. ਚਮਕੌਰ ਸਿੰਘ, ਨਰਸਿੰਗ ਸਿਸਟਰ ਕਿਰਨ ਬਾਲਾ, ਕਾਂਤਾ ਰਾਣੀ ਤੇ ਸੁਖਪਾਲ ਕੌਰ ਏ.ਐਨ.ਐਮ. ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 70 ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਗਤਕਾ ਮੁਕਾਬਲਿਆਂ ’ਚ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਪਿੰਡ ਚੰਨੂੰ ਵਿਖੇ ਪੁਰਾਣੇ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।