13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜ਼ਿਲ੍ਹੇ ’ਚ 8,13,013.31 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਤੇ ਮੁਕੰਮਲ ਖ਼ਰੀਦ ਪ੍ਰਕਿਰਿਆ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ ਮੰਡੀਆਂ ’ਚ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਫ਼ਸਲ ਲੈ ਕੇ ਆਉਣ, ਵੇਚਣ ਤੇ ਰੱਖ-ਰਖਾਵ ਆਦਿ ਸੰਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ ਤੋਂ ਲੈ ਕੇ ਲਿਫ਼ਟਿੰਗ ਤੇ ਅਦਾਇਗੀ ਤੱਕ ਦੀ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ।

ਅਜੀਤ ਡੈਸਕ 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਤੇ ਮੁਕੰਮਲ ਖ਼ਰੀਦ ਪ੍ਰਕਿਰਿਆ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ ਮੰਡੀਆਂ ’ਚ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਫ਼ਸਲ ਲੈ ਕੇ ਆਉਣ, ਵੇਚਣ ਤੇ ਰੱਖ-ਰਖਾਵ ਆਦਿ ਸੰਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ ਤੋਂ ਲੈ ਕੇ ਲਿਫ਼ਟਿੰਗ ਤੇ ਅਦਾਇਗੀ ਤੱਕ ਦੀ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ। 11 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ ਹੁਣ ਤੱਕ ਕੁੱਲ 8,71,735.06 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 8,13,013.31 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 5,41,624.52 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਪਿਛਲੀ ਖ਼ਬਰ ਗਿੱਦੜਬਾਹਾ ਦੀਆਂ ਅਨਾਜ ਮੰਡੀਆਂ ’ਚ ਲੱਗੇ ਝੋਨੇ ਦੇ ਅੰਬਾਰ ਅਗਲੀ ਖ਼ਬਰ ਸਿੰਗਲਾ ਨੇ ਬੱਸ ਹਾਦਸੇ ਦੇ ਫੱਟੜ ਮੁਸਾਫਰਾਂ ਦਾ ਪੁੱਛਿਆ ਹਾਲ-ਚਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।