13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸੰਬੰਧੀ ਮੁੱਢਲੀ ਪ੍ਰਕਾਸ਼ਨਾ ਅੱਜ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕੀਤੀ ਜਾਵੇਗੀ।

ਅਜੀਤ ਡੈਸਕ 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਆਮ ਲੋਕਾਂ ਦੇ ਨਿਰੀਖਣ ਲਈ ਉਪਲੱਬਧ ਰਹਿਣਗੀਆਂ। ਇਨ੍ਹਾਂ ਸੂਚੀਆਂ ਸੰਬੰਧੀ ਦਾਅਵੇ ਤੇ ਇਤਰਾਜ਼ ਦਾਇਰ ਕਰਨ ਲਈ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਹੜੇ ਯੋਗ ਨਾਗਰਿਕਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਆਪਣੀ ਵੋਟ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਇਸੇ ਤਰ੍ਹਾਂ ਵੋਟਰ ਸੂਚੀ ’ਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਦੇ ਵੇਰਵਿਆਂ ’ਚ ਦਰੁਸਤੀ ਜਾਂ ਪਤੇ ਦੀ ਤਬਦੀਲੀ ਲਈ ਫਾਰਮ ਨੰਬਰ 8 ਤੇ ਪ੍ਰਵਾਸੀ ਭਾਰਤੀਆਂ ਦੀ ਵੋਟ ਦਰਜ ਕਰਵਾਉਣ ਲਈ ਫਾਰਮ ਨੰਬਰ 6ਏ ਭਰਿਆ ਜਾ ਸਕਦਾ ਹੈ। ਇਹ ਫਾਰਮ ਆਨਲਾਈਨ ਪੋਰਟਲ ਤੇ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ, ਜਿਸ ਤਹਿਤ 14 ਨਵੰਬਰ, 15 ਨਵੰਬਰ ਤੇ 29 ਨਵੰਬਰ ਨੂੰ ਬੂਥ ਲੈਵਲ ਅਫ਼ਸਰ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿ ਕੇ ਆਮ ਲੋਕਾਂ ਤੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ। ਇਸ ਦੌਰਾਨ ਲੋਕ ਆਪਣੇ ਵੋਟ ਸੰਬੰਧੀ ਕੰਮ ਕਰਵਾ ਸਕਣਗੇ ਤੇ ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਜਾਂਚ ਵੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਚਾਰ ਵਿਧਾਨ ਸਭਾ ਹਲਕੇ ਪੈਂਦੇ ਹਨ। ਵਿਧਾਨ ਸਭਾ ਹਲਕਾ 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ (01637-230295), ਹਲਕਾ 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਮਲੋਟ (01 637-263001) ਅਤੇ ਹਲਕਾ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰਟ ਸ੍ਰੀ ਮੁਕਤਸਰ ਸਾਹਿਬ (01633-262031) ਹਨ। ਇਸੇ ਤਰ੍ਹਾਂ ਹਲਕਾ 83-ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ (01633-263647) ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣਾ ਨਾਂਅ ਤੇ ਹੋਰ ਵੇਰਵੇ ਜ਼ਰੂਰ ਚੈੱਕ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਜਾਂ ਸੋਧ ਦੀ ਲੋੜ ਹੋਣ ’ਤੇ ਨਿਰਧਾਰਤ ਸਮੇਂ ਅੰਦਰ ਦਾਅਵੇ ਜਾਂ ਇਤਰਾਰ ਦਾਇਰ ਕਰਨ। ਚੋਣਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਸਥਾਪਤ ਵੋਟਰ ਹੈਲਪਲਾਈਨ ਨੰਬਰ 1950 ’ਤੇ ਫ਼ੋਨ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਪੀ.ਐਸ.ਯੂ. ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ 20 ਨੂੰ ਅਗਲੀ ਖ਼ਬਰ ਗਿੱਦੜਬਾਹਾ ਦੀਆਂ ਅਨਾਜ ਮੰਡੀਆਂ ’ਚ ਲੱਗੇ ਝੋਨੇ ਦੇ ਅੰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।