14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੱਤਰਕਾਰ ਕੇ.ਐਲ. ਮੁਕਸਰੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਪੱਤਰਕਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੇ. ਐਲ.

ਅਜੀਤ ਡੈਸਕ 14-11-2026
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਪੱਤਰਕਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੇ.ਐਲ. ਮੁਕਸਰੀ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਮਾਤਾ (ਸੱਸ) ਹਰਬੰਸ ਕੌਰ (80) ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਸਦੀਵੀ ਵਿਛੋੜੇ ’ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਸਥਾਨਕ ਬਠਿੰਡਾ ਰੋਡ ਸਥਿਤ ਸ਼ਾਂਤੀ ਧਾਮ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਵਲੋਂ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਮਾਤਾ ਹਰਬੰਸ ਕੌਰ ਨਮਿਤ ਅੰਤਿਮ ਅਰਦਾਸ 15 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਬਾਬਾ ਜੀਵਨ ਸਿੰਘ ਤਿਲਕ ਨਗਰ ਗਲੀ ਨੰਬਰ-2 ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ।
ਪਿਛਲੀ ਖ਼ਬਰ ਬੱਚੇ ਚੰਗੀ ਸਿੱਖਿਆ ਹਾਸਿਲ ਕਰਕੇ ਮਾਪਿਆਂ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ-ਐਡਵੋਕੇਟ ਢਿੱਲੋਂ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਲੇਖ ਰਚਨਾ ਅਤੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।