16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਾਬਾ ਈਸ਼ਰ ਸਿੰਘ (ਨ) ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਬਾਲ ਦਿਵਸ ਮਨਾਇਆ

ਮਲੋਟ, 15 ਨਵੰਬਰ (ਪਾਟਿਲ)- ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਬਾਲ ਦਿਵਸ ਖੁਸ਼ੀ ਅਤੇ ਉਤਸ਼ਾਹਪੂਰਨ ਮਾਹੌਲ ’ਚ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ।

ਅਜੀਤ ਡੈਸਕ 16-11-2026
ਮਲੋਟ, 15 ਨਵੰਬਰ (ਪਾਟਿਲ)- ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਬਾਲ ਦਿਵਸ ਖੁਸ਼ੀ ਅਤੇ ਉਤਸ਼ਾਹਪੂਰਨ ਮਾਹੌਲ ’ਚ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ। ਸਕੂਲ ਦੇ ਪ੍ਰਿੰਸੀਪਲ ਰਾਜਵੀਰ ਕੌਰ ਬਰਾੜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਦੱਸਿਆ ਕਿ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੇ ਮੌਕੇ ’ਤੇ ਮਨਾਇਆ ਜਾਂਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਡਾਂਸ ਅਤੇ ਗੀਤ ਪੇਸ਼ ਕਰਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਚੇਰੀਟਬਲ ਟਰੱਸਟ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਸ਼ਹਿਰ ’ਚੋਂ ਬਰਕੰਦੀ ਨੂੰ ਜਾਂਦੀ ਸੜਕ ’ਤੇ ਕੂੜਾ ਅਤੇ ਮੁਰਦਾ ਪਸ਼ੂ ਸੁੱਟਣ ਕਾਰਨ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਗਿੱਦੜਬਾਹਾ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਕਾਰਨ ਸੁੰਗੜਨ ਲੱਗੀਆਂ ਸੜਕਾਂ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।