16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੀ.ਜੀ.ਐਮ. ਕਾਲਜ ਮੋਹਲਾਂ ਵਿਖੇ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ

ਮਲੋਟ, 15 ਨਵੰਬਰ (ਪਾਟਿਲ)- ਸੀ. ਜੀ.

ਅਜੀਤ ਡੈਸਕ 16-11-2026
ਮਲੋਟ, 15 ਨਵੰਬਰ (ਪਾਟਿਲ)- ਸੀ.ਜੀ.ਐਮ. ਕਾਲਜ ਮੋਹਲਾਂ ਵਲੋਂ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਅੱਜ ਟੂਰਨਾਮੈਂਟ ਦਾ ਉਦਘਾਟਨ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਵਲੋਂ ਕੀਤਾ ਗਿਆ। ਸੀ.ਜੀ.ਐਮ. ਕਾਲਜ ਦੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਰਹੇ। ਟੂਰਨਾਮੈਂਟ ਨੂੰ ਸਫ਼ਲਤਾਪੂਰਵਕ ਕਰਵਾਉਣ ਵਿਚ ਕਾਲਜ ਦੇ ਵਿਦਿਆਰਥੀਆਂ ਗੁਰਕੀਰਤ, ਆਕਾਸ਼, ਅਰਸ਼ ਵਲਜੋਤ, ਗੁਰਦਾਸ, ਅਰਸ਼, ਜਸ਼ਨ, ਵਰਿੰਦਰ, ਗੈਵੀ ਔਲਖ, ਹਰਸ਼ ਧਾਲੀਵਾਲ, ਅਨੰਤ, ਦਿਲਜੀਤ, ਅਜੈ ਅਤੇ ਨੂਰ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਸਿਮਰਨ ਮੋਹਲਾਂ ਵਲੋਂ ਰੈਫਰੀ ਦੀ ਡਿਊਟੀ ਨਿਭਾਈ ਜਾ ਰਹੀ ਹੈ। ਇਸ ਟੂਰਨਾਮੈਂਟ ਨੂੰ ਕਰਵਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਸੀ.ਜੀ.ਐਮ. ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਦਾ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸਮੂਹ ਪ੍ਰਬੰਧਕਾਂ ਵਲੋਂ ਕਾਲਜ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਾ ਕੇ ਸਾੜਨ ਦਾ ਸਿਲਸਿਲਾ ਜਾਰੀ * ਰਾਤ ਸਮੇਂ ਖੇਤਾਂ ’ਚ ਵਿਖਾਈ ਦਿੰਦੇ ਹਨ ਅੱਗ ਦੇ ਭਾਂਬੜ * ਵਾਤਾਵਰਨ ਹ... ਅਗਲੀ ਖ਼ਬਰ ਹਨੀ ਫੱਤਣਵਾਲਾ ਬੁੱਧ ਸਿੰਘ ਧਾਲੀਵਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।