16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਸਵਾਗਤ ਸੰਬੰਧੀ ਕਾਂਗਰਸੀ ਵਰਕਰਾਂ ਦੀ ਮੀਟਿੰਗ

ਪੰਜਗਰਾਈਂ ਕਲਾਂ, 15 ਨਵੰਬਰ (ਸੁਖਮੰਦਰ ਸਿੰਘ ਬਰਾੜ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦੇ ਵਿਧਾਨ ਸਭਾ ਹਲਕਾ ਜੈਤੋ ਪੁੱਜਣ ’ਤੇ ਸਵਾਗਤ ਕਰਨ ਲਈ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਅਗਵਾਈ ਹੇਠ ਪੰਜਗਰਾਈਂ ਕਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਹੰਗਾਮੀ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ 16 ਨਵੰਬਰ ਨੂੰ ਹਲਕੇ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਸਵੇਰੇ 10 ਵਜੇ ਪਹੁੰਚੇਗੀ।

ਅਜੀਤ ਡੈਸਕ 16-11-2026
ਪੰਜਗਰਾਈਂ ਕਲਾਂ, 15 ਨਵੰਬਰ (ਸੁਖਮੰਦਰ ਸਿੰਘ ਬਰਾੜ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦੇ ਵਿਧਾਨ ਸਭਾ ਹਲਕਾ ਜੈਤੋ ਪੁੱਜਣ ’ਤੇ ਸਵਾਗਤ ਕਰਨ ਲਈ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਅਗਵਾਈ ਹੇਠ ਪੰਜਗਰਾਈਂ ਕਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਹੰਗਾਮੀ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ 16 ਨਵੰਬਰ ਨੂੰ ਹਲਕੇ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਸਵੇਰੇ 10 ਵਜੇ ਪਹੁੰਚੇਗੀ। ਇਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਇਸ ਸਾਈਕਲ ਯਾਤਰਾ ’ਚ ਸ਼ਾਮਿਲ ਹੋਣ। ਇਸ ਮੌਕੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਿੰਦਰ ਸਿੰਘ ਬੰਨੀ ਬਰਾੜ, ਗੁਰਸੇਵਕ ਸਿੰਘ ਜੈਤੋ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਸਾਬਕਾ ਸਰਪੰਚ ਬਿਰਛਾ ਸਿੰਘ, ਸਾਬਕਾ ਪੰਚ ਰਾਮ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਰਾਜਾ ਗਿੱਲ, ਅੰਗਰੇਜ਼ ਸਿੰਘ ਗੇਜਾ, ਕੇਵਲ ਸਿੰਘ ਬਰਾੜ, ਰਾਹੁਲ ਜੈਤੋ ਵਾਈਸ ਪ੍ਰਧਾਨ ਯੂਥ ਵਿੰਗ ਜੈਤੋ, ਬਲਦੇਵ ਸਿੰਘ, ਜਗਜੀਤ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।
ਅਗਲੀ ਖ਼ਬਰ ਬਰਕੰਦੀ ਰੋਡ ਬਣੀ ਕੂੜੇ ਦਾ ਡੰਪ ਤੇ ਹੱਡਾ ਰੋੜੀ, ਬਦਬੂ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।