18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੀ.ਜੀ.ਐਮ. ਕਾਲਜ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਮਲੋਟ, 17 ਨਵੰਬਰ (ਪਾਟਿਲ)- ਕਾਮਰੇਡ ਗੁਰਮੀਤ ਮੋਹਲਾਂ (ਸੀ. ਜੀ.

ਅਜੀਤ ਡੈਸਕ 18-11-2026
ਮਲੋਟ, 17 ਨਵੰਬਰ (ਪਾਟਿਲ)- ਕਾਮਰੇਡ ਗੁਰਮੀਤ ਮੋਹਲਾਂ (ਸੀ.ਜੀ.ਐਮ.) ਕਾਲਜ ਵਲੋਂ ਆਜ਼ਾਦੀ ਦੀ ਲੜਾਈ ਵਿਚ ਅਹਿਮ ਹਿੱਸਾ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਸ਼ਹੀਦ ਸਾਥੀ ਸ਼ਹੀਦ ਵਿਸ਼ਨੂ ਗਣੇਸ਼ ਪਿੰਗਲੇ, ਸ਼ਹੀਦ ਬਖ਼ਸ਼ੀਸ਼ ਸਿੰਘ, ਸ਼ਹੀਦ ਸਰੈਣ ਸਿੰਘ, ਸ਼ਹੀਦ ਸਰੈਣ ਸਿੰਘ ਵੱਡਾ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਨੂੰ ਯਾਦ ਕੀਤਾ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸਮੇਂ ਜਿੱਥੇ ਬੱਚੇ ਤੇ ਅਧਿਆਪਕ ਹਾਜ਼ਰ ਸਨ, ਉਥੇ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਨੇ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੀ ਜ਼ਿੰਦਗੀ ਬਾਰੇ ਦੱਸਿਆ। ਇਸ ਸਮੇਂ ਸਤਵੀਰ ਕੌਰ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਸਾਥੀਆਂ ਬਾਰੇ ਚਾਨਣਾ ਪਾਇਆ। ਇਸ ਸਮੇਂ ਸੰਗੀਤ ਵਿਭਾਗ ਵਲੋਂ ਪ੍ਰੋਫ਼ੈਸਰ ਗੁਰਨੇਕ ਸਿੰਘ ਦੀ ਅਗਵਾਈ ਵਿਚ ਬੱਚਿਆਂ ਸੁਰਪ੍ਰੀਤ ਸਿੰਘ, ਉਦੇ ਘਾਰੂ, ਗੁਰਬਖ਼ਸ਼ ਸਿੰਘ, ਅਨਮੋਲ ਰਤਨ, ਨਿਰਮਲ ਸਿੰਘ, ਆਸ਼ੀਸ਼ਦੀਪ ਸਿੰਘ, ਅੰਮ੍ਰਿਤ ਪਾਲ ਸਿੰਘ, ਨਵਪ੍ਰੀਤ ਸਿੰਘ ਹਣੀ ਤੇ ਜਗਦੀਪ ਸਿੰਘ ਨੇ ਦੇਸ਼ ਭਗਤੀ ਨਾਲ ਸੰਬੰਧਿਤ ਵਾਰਾਂ ਗਾਈਆਂ ਅਤੇ ਦੇਸ਼ ਭਗਤਾਂ ਦੇ ਇਤਿਹਾਸ ਬਾਰੇ ਦੱਸਿਆ। ਇਸ ਮੌਕੇ ਜਸਪਾਲ ਸਿੰਘ ਸੰਧੂ, ਪ੍ਰਿਅੰਕਾ ਰਾਣੀ, ਸਰਬਜੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਐਚ.ਸੀ. ਦੋਦਾ ਵਿਖੇ ਐਕਸ-ਰੇ ਮਸ਼ੀਨ ਚਾਲੂ ਕਰਨ ਦੀ ਮੰਗ ਅਗਲੀ ਖ਼ਬਰ ਜ਼ਿਲ੍ਹੇ ’ਚ 9,09,066.68 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।