18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮਲੋਟ ਦੀ ਮੀਟਿੰਗ

ਮਲੋਟ, 17 ਨਵੰਬਰ (ਅਜਮੇਰ ਸਿੰਘ ਬਰਾੜ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਮਲੋਟ ਦੀ ਮੀਟਿੰਗ ਰਣਜੀਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ’ਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ ।

ਅਜੀਤ ਡੈਸਕ 18-11-2026
ਮਲੋਟ, 17 ਨਵੰਬਰ (ਅਜਮੇਰ ਸਿੰਘ ਬਰਾੜ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਮਲੋਟ ਦੀ ਮੀਟਿੰਗ ਰਣਜੀਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ’ਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ । ਸਭ ਤੋਂ ਪਹਿਲਾਂ ਅੱਜ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ’ਤੇ ਉਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ। ਗੁਰਦੀਪ ਸਿੰਘ ਖੁੱਡੀਆਂ ਨੇ ਸ਼ਹੀਦ ਸਰਾਭਾ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ 17 ਦਸੰਬਰ ਨੂੰ ਦੂਜੀਆਂ ਜਥੇਬੰਦੀਆਂ ਨਾਲ ਪੈਨਸ਼ਨਰ ਦਿਵਸ ਮਨਾਇਆ ਜਾਵੇਗਾ। ਇਸ ਸੰਬੰਧੀ ਇਕ ਕਮੇਟੀ ਦਾ ਵੀ ਗਠਨ ਕੀਤਾ ਹੈ, ਜੋ ਹੋਰ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਅੰਤਿਮ ਫ਼ੈਸਲਾ ਲਵੇਗੀ। ਇਸ ਮੌਕੇ ਮਹਾਂਵੀਰ ਪ੍ਰਸ਼ਾਦ ਸ਼ਰਮਾ ਚੇਅਰਮੈਨ, ਹਰਦੀਪ ਸਿੰਘ ਲੱਧੜ, ਬਾਬੂ ਰਾਮ ਤਿੰਨਾ, ਬੀਰੂ ਰਾਮ, ਮੁਨਸ਼ੀ ਰਾਮ, ਤਾਰਾ ਚੰਦ, ਮਹਿੰਦਰ ਸਿੰਘ ਪੰਨੂ, ਮਹਿੰਦਰ ਸਿੰਘ ਬਰਾੜ ਤੇ ਹੋਰ ਸਾਥੀਆਂ ਨੇ ਕਿਹਾ ਕਿ ਸੰਗਰੂਰ ਵਿਖੇ ਮੁਲਾਜ਼ਮ ਤੇ ਪੈਨਸ਼ਨਰਾਂ ਦੀ ਮੰਗ ਸੰਬੰਧੀ ਜੋ ਧਰਨਾ ਚੱਲ ਰਿਹਾ ਹੈ। ਉਸ ਵਿਚ 18 ਨਵੰਬਰ ਨੂੰ ਜਾਣ ਸੰਬੰਧੀ ਪ੍ਰੋਗਰਾਮ ਬਣਾਇਆ ਗਿਆ ਹੈ ਅਤੇ ਵੱਧ ਤੋਂ ਵੱਧ ਸਾਥੀਆਂ ਨਾਲ ਇਸ ਸਮਾਗਮ ਵਿਚ ਪਹੁੰਚਿਆ ਜਾਵੇਗਾ।
ਪਿਛਲੀ ਖ਼ਬਰ ਸਮਾਜ ਸੇਵੀ ਪਰਿਵਾਰ ਨੇ ਮਿਡਲ ਸਕੂਲ ਪੱਕਾ ਨੂੰ 15 ਟਿਊਬ ਲਾਈਟਾਂ ਦਿੱਤੀਆਂ ਅਗਲੀ ਖ਼ਬਰ ਸੀ.ਐਚ.ਸੀ. ਦੋਦਾ ਵਿਖੇ ਐਕਸ-ਰੇ ਮਸ਼ੀਨ ਚਾਲੂ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।