19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਫ਼ਰੀਦਕੋਟ ਤੋਂ ਵੱਡਾ ਜਥਾ ਦਿੱਲੀ ਸੰਸਦ ਮਾਰਚ ’ਚ ਹੋਵੇਗਾ ਸ਼ਾਮਿਲ- ਬੰਨੀ ਬਰਾੜ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜੋ ਪਿਛਲੇ ਲਗਪਗ 15 ਸਾਲਾਂ ਤੋਂ ਪੈਂਡਿੰਗ ਹਨ, ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਿਤੀ 20 ਨਵੰਬਰ 2026 ਨੂੰ ਦਿੱਲੀ ਵਿਖੇ ਸੰਸਦ ਮਾਰਚ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੁੱਚੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।

ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜੋ ਪਿਛਲੇ ਲਗਪਗ 15 ਸਾਲਾਂ ਤੋਂ ਪੈਂਡਿੰਗ ਹਨ, ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਿਤੀ 20 ਨਵੰਬਰ 2026 ਨੂੰ ਦਿੱਲੀ ਵਿਖੇ ਸੰਸਦ ਮਾਰਚ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੁੱਚੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਪ੍ਰੋਗਰਾਮ ਅਨੁਸਾਰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਇਕੱਠੇ ਹੋ ਕੇ ਅਰਦਾਸ ਕੀਤੀ ਜਾਵੇਗੀ। ਅਰਦਾਸ ਉਪਰੰਤ ਉੱਥੋਂ ਰਵਾਨਾ ਹੋ ਕੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ’ਤੇ ਮੰਗ ਪੱਤਰ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵਲੋਂ ਵਾਰ-ਵਾਰ ਵੱਖ-ਵੱਖ ਸਾਧਨਾਂ ਰਾਹੀਂ ਅਪੀਲ ਕਰਨ ਦੇ ਬਾਵਜੂਦ ਵੀ ਐਸ.ਜੀ.ਪੀ.ਸੀ. ਦੀਆਂ ਚੋਣਾਂ ਨਾ ਕਰਵਾਉਣ ’ਤੇ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਰਚ ਵਿਚ ਫ਼ਰੀਦਕੋਟ ਦੀ ਜਥੇਬੰਦੀ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਹਿੱਸਾ ਲਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਫ਼ਰੀਦਕੋਟ ਅਮਨਇੰਦਰ ਸਿੰਘ ਬੰਨੀ ਬਰਾੜ ਨੇ ਦੱਸਿਆ ਕਿ ਫ਼ਰੀਦਕੋਟ ਤੋਂ ਸਮੂਹ ਆਗੂ, ਸਮੂਹ ਅਹੁਦੇਦਾਰ ਅਤੇ ਪੰਥ ਨੂੰ ਪਿਆਰ ਕਰਨ ਵਾਲੀ ਗੁਰੂ ਨਾਨਕ ਨਾਮ ਲੇਵਾ ਸੰਗਤ ਇਸ ਮਾਰਚ ਵਿਚ ਭਾਗ ਲਵੇਗੀ। ਉਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਸਾਰੇ ਠੀਕ 11 ਵਜੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਪਹੁੰਚਣ ਦੀ ਖੇਚਲ ਕਰਨ।
ਪਿਛਲੀ ਖ਼ਬਰ ਪ੍ਰਿੰ. ਕ੍ਰਿਸ਼ਨ ਲਾਲ ਡਾ. ਅੰਬੇਡਕਰ ਗਿਆਨ ਜੋਤੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਬਣੇ ਅਗਲੀ ਖ਼ਬਰ 2027 ’ਚ ਅਕਾਲੀ ਦਲ (ਬ) ਪੰਜਾਬ ’ਚ ਸਰਕਾਰ ਬਣਾਵੇਗਾ- ਮੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।