ਸ੍ਰੀ ਦੁਰਗਾ ਮੰਦਰ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ 20 ਨੂੰ ਮਨਾਇਆ ਜਾਵੇਗਾ
ਸ੍ਰੀ ਮੁਕਤਸਰ ਸਾਹਿਬ , 18 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਸ੍ਰੀ ਸ਼ਿਆਮ ਪ੍ਰਚਾਰ ਮੰਡਲ ਵਲੋਂ 20 ਨਵੰਬਰ ਨੂੰ ਰਾਮਬਾੜਾ ਬਾਜ਼ਾਰ ਸਥਿਤ ਸ੍ਰੀ ਦੁਰਗਾ ਮੰਦਰ ਗੀਤਾ ਭਵਨ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਰਾਤ 8 ਵਜੇ ਸ਼ੁਰੂ ਹੋਣ ਵਾਲੇ ਇਸ ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਪ੍ਰੇਮੀ ਅਜੈ ਕੁੱਛਲ ਨੇ ਦੱਸਿਆ ਕਿ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦੇ ਰੰਗ - ਬਿਰੰਗੇ ਸਤਰੰਗੀ ਜਨਮ ਉਤਸਵ ਤਹਿਤ ਜਾਗਰਣ ਅਤੇ ਸੰਕੀਰਤਨ ਕਰਵਾਇਆ ਜਾਵੇਗਾ ।
ਅਜੀਤ ਡੈਸਕ
19-11-2026