ਜਨਗਣਨਾ ਜਾਗਰੂਕਤਾ ਵੈਨ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕਰ ਰਹੀ ਹੈ ਜਾਗਰੂਕ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਕਰ ਸਕਣਗੇ ਸਵੈ ਗਣਨਾ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਚਲਾਈ ਜਾ ਰਹੀ ਹੈ, ਜਿਸ ਰਾਹੀਂ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਸਵੈ-ਗਣਨਾ ਦੀ ਸਹੂਲਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਚਲਾਈ ਜਾ ਰਹੀ ਹੈ, ਜਿਸ ਰਾਹੀਂ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਸਵੈ-ਗਣਨਾ ਦੀ ਸਹੂਲਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ ਸਮੇਤ ਆਸਪਾਸ ਦੇ ਹੋਰ ਪਿੰਡਾਂ ਵਿਚ ਡਿਜੀਟਲ ਜਨਗਣਨਾ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ 2027 ਤਹਿਤ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 16 ਤੋਂ 30 ਨਵੰਬਰ ਤੱਕ ਉਪਲਬਧ ਹੈ। ਇਸ ਸਹੂਲਤ ਰਾਹੀਂ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ ਜਾਂ ਦਿੱਤੇ ਗਏ ਬਾਰ ਕੋਡ ਨੂੰ ਸਕੈਨ ਕਰਕੇ ਆਪਣੇ ਘਰ ਅਤੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐਸ.ਈ. ਆਈ.ਡੀ. ) ਜਾਰੀ ਕੀਤਾ ਜਾਵੇਗਾ। ਪਰਿਵਾਰਾਂ ਨੂੰ ਇਹ ਨੰਬਰ ਸੰਭਾਲ ਕੇ ਰੱਖਣਾ ਹੋਵੇਗਾ ਅਤੇ ਬਾਅਦ ਵਿਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ, ਤਾਂ ਜੋ ਅਗਲੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ 19 ਨਵੰਬਰ ਨੂੰ ਜਾਗਰੂਕਤਾ ਵੈਨ ਰਾਹੀਂ ਚੱਕ ਦੂਹੇਵਾਲਾ, ਸੋਥਾ, ਮਹਿਰਾਜਵਾਲਾ, ਧਿਗਾਣਾ, ਫੂਲੇਵਾਲਾ, ਦਬੜਾ, ਤਾਮਕੋਟ, ਚੱਕ ਤਾਮਕੋਟ, ਲਖਮੀਰੇਆਣਾ, ਖੂੰਨਣ ਕਲਾਂ, ਭੁੱਲਰ, ਬਰਕੰਦੀ, ਸੰਗੂਧੌਣ, ਗੋਨਿਆਣਾ, ਵੰਗਲ, ਵੱਟੂ, ਸ਼ਿਵਪੁਰ ਕੁੱਕਰੀਆਂ ਅਤੇ ਨਜ਼ਾਬਤ ਕੁੱਕਰੀਆਂ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿਚ ਵਧ-ਚੜ੍ਹ ਕੇ ਭਾਗ ਲੈਣ ਅਤੇ ਆਪਣੇ ਘਰ ਤੇ ਪਰਿਵਾਰ ਸੰਬੰਧੀ ਸਹੀ ਅਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਇਕ ਮਹੱਤਵਪੂਰਨ ਰਾਸ਼ਟਰੀ ਕਾਰਜ ਹੈ ਅਤੇ ਇਸ ਦੀ ਸਫ਼ਲਤਾ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ।