18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੀ.ਪੀ.ਐਫ਼. ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਹਰਮਹਿੰਦਰ ਪਾਲ)- ਚੋਣਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਵਾਅਦਾ ਭੁੱਲ ਚੁੱਕੀ ਹੈ ਅਤੇ ਇਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਬਜਾਏ ਕੇਵਲ ਸਮਾਂ ਹੀ ਲੰਘਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.

ਅੱਗ ਲੱਗਣ ਕਰਕੇ ਪਰਾਲੀ ਸਮੇਤ ਸੜਦਾ ਹੋਇਆ ਟਰਾਲਾ। 19-11-2026
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਹਰਮਹਿੰਦਰ ਪਾਲ)- ਚੋਣਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਵਾਅਦਾ ਭੁੱਲ ਚੁੱਕੀ ਹੈ ਅਤੇ ਇਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਬਜਾਏ ਕੇਵਲ ਸਮਾਂ ਹੀ ਲੰਘਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ ਸੋਨੀ ਵਲੋਂ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਦੂਜਿਆਂ ਸੂਬਿਆਂ ਵਿਚ ਚੋਣਾਂ ਦੌਰਾਨ ਲਾਹਾ ਲੈਣ ਦੇ ਮਨਸ਼ੇ ਨਾਲ 2022 ਦੀ ਦੀਵਾਲੀ ਮੌਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਪ੍ਰੰਤੂ 4 ਸਾਲ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅੱਜ ਮੁਲਾਜ਼ਮ ਇਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਸਤਨਾਮ ਸਿੰਘ ਨੇ ਕਿਹਾ ਕਿ ਸਰਕਾਰ ਸਮੇਂ-ਸਮੇਂ ਮੁਲਾਜ਼ਮਾਂ ਨਾਲ ਮੀਟਿੰਗਾਂ ਤਾਂ ਰੱਖਦੀ ਹੈ, ਪ੍ਰੰਤੂ ਇਨ੍ਹਾਂ ਮੀਟਿੰਗਾਂ ਜਾਂ ਮੁਲਤਵੀ ਕਰ ਦਿੱਤਾ ਜਾਂਦਾ ਹੈ ਅਤੇ ਜਾਂ ਫ਼ਿਰ ਗੋਲ-ਮਟੋਲ ਗੱਲਾਂ ਕਰਕੇ ਮੀਟਿੰਗਾਂ ਸਮਾਪਤ ਕਰ ਦਿੱਤੀਆਂ ਜਾਂਦੀਆਂ ਹਨ। ਆਗੂਆਂ ਨੇ ਕਿਹਾ ਕਿ ਸੀ.ਪੀ.ਐਫ਼. ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਮੁੱਖ ਮੰਤਰੀ ਪੰਜਾਬ ਦੀ ਅਰਥੀ ਫ਼ੂਕੀ ਗਈ ਹੈ । ਉਨ੍ਹਾਂ ਕਿਹਾ ਕਿ ਸਰਕਾਰ ਇਕ ਪਾਸੇ ਤਾਂ ਸਾਰੀਆਂ ਗਰੰਟੀਆਂ ਪੂਰਾ ਕਰਨ ਦਾ ਦਮ ਭਰਦੀ ਹੈ, ਪ੍ਰੰਤੂ ਦੂਜੇ ਪਾਸੇ ਨੋਟੀਫ਼ਿਕੇਸ਼ਨ ਹੋਣ ਦੇ ਬਾਵਜੂਦ ਵੀ ਸਾਢੇ 4 ਸਾਲ ਬੀਤ ਜਾਣ ਉਪਰੰਤ ਨਾ ਹੀ ਕੋਈ ਐਸ.ਓ.ਪੀ. ਜਾਰੀ ਕੀਤੀ ਗਈ ਹੈ ਅਤੇ ਨਾ ਹੀ ਕਰਮਚਾਰੀਆਂ ਦੇ ਜੀ.ਪੀ.ਐਫ਼. ਖਾਤੇ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਕਰੀਬਨ ਢਾਈ ਲੱਖ ਕਰਮਚਾਰੀ ਨਵੀਂ ਪੈਨਸ਼ਨ ਸਕੀਮ ਤੋਂ ਪੀੜਤ ਹਨ ਅਤੇ ਹੋਰ ਨਵੇਂ ਭਰਤੀ ਹੋਣ ਵਾਲੇ ਕਰਮਚਾਰੀ ਵੀ ਇਸ ਸਕੀਮ ਤੋਂ ਹੀ ਪ੍ਰਭਾਵਿਤ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀ ਇਸ ਹੱਕੀ ਮੰਗ ਨੂੰ ਪੂਰਾ ਕਰਦਿਆਂ ਜਲਦ ਹੀ ਜੀ.ਪੀ.ਐਫ਼. ਖਾਤੇ ਨਾ ਖੋਲ੍ਹੇ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਖ਼ਿਲਾਫ਼ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਰਾਜ, ਜਗਪ੍ਰੀਤ ਸਿੰਘ, ਜੈਦੇਵ ਸਿੰਘ, ਜਲ ਸਪਲਾਈ ਵਿਭਾਗ ਤੋਂ ਬਿਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਤੋਂ ਬਲਜਿੰਦਰ ਸਿੰਘ, ਪ੍ਰੇਮਜੀਤ ਸਿੰਘ, ਲੋਕ ਸੰਪਰਕ ਵਿਭਾਗ ਤੋਂ ਮਨਦੀਪ ਸਿੰਘ ਬੱਤਰਾ, ਐਕਸਾਈਜ਼ ਵਿਭਾਗ ਤੋਂ ਅਰਸ਼ ਅਤੇ ਹੋਰ ਵੱਡੀ ਗਿਣਤੀ ਵਿਚ ਸਰਕਾਰੀ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਪੱਧਰੀ ਹਾਕੀ ਮੁਕਾਬਲਿਆਂ ’ਚ ਅਕਾਲ ਅਕੈਡਮੀ ਦੀ ਵਿਦਿਆਰਥਣ ਦਾ ਪਹਿਲਾ ਸਥਾਨ ਅਗਲੀ ਖ਼ਬਰ ਜਨਗਣਨਾ ਜਾਗਰੂਕਤਾ ਵੈਨ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕਰ ਰਹੀ ਹੈ ਜਾਗਰੂਕ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਕਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।