20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਸਾਦਿਕ, 19 ਨਵੰਬਰ (ਆਰ. ਐਸ.

ਅਜੀਤ ਡੈਸਕ 20-11-2026
ਸਾਦਿਕ, 19 ਨਵੰਬਰ (ਆਰ.ਐਸ.ਧੁੰਨਾ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਵਲੋਂ ਸਖ਼ਤ ਕਾਰਵਾਈ ਕਰਦਿਆਂ ਹੌਟ-ਸਪੌਟ ਖੇਤਰਾਂ ਵਿਚ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਤਹਿਤ ਪੁਲਿਸ ਥਾਣਾ ਸਾਦਿਕ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਦੇ ਹੌਟ-ਸਪੌਟ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪਿੰਡ ਦੀਪ ਸਿੰਘ ਵਾਲਾ ਵਿਚ ਤਿੰਨ ਮੈਡੀਕਲ ਫਰਮਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਜਾਂਚ ਦੌਰਾਨ ਦੁਕਾਨਾਂ ਵਿਚ ਪਏ ਦਵਾਈਆਂ ਦੇ ਸਟਾਕ, ਖ਼ਰੀਦ-ਵੇਚ ਦੇ ਬਿੱਲਾਂ ਅਤੇ ਸਬੰਧਿਤ ਰਜਿਸਟਰਾਂ ਦੀ ਪੜਤਾਲ ਕੀਤੀ ਗਈ। ਨਿਰੀਖਣ ਦੌਰਾਨ ਕਿਸੇ ਵੀ ਮੈਡੀਕਲ ਫਰਮ ਵਿਚੋਂ ਕੋਈ ਵੀ ਨਸ਼ੀਲੀ, ਪਾਬੰਦੀਸ਼ੁਦਾ ਜਾਂ ਆਦਤ ਪਾਉਣ ਵਾਲੀ ਦਵਾਈ ਬਰਾਮਦ ਨਹੀਂ ਹੋਈ। ਆਨਲਾਈਨ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ’ਤੇ ਇਕ ਫ਼ਰਮ ਵਿਚ ਕੁਝ ਆਮ ਤਕਨੀਕੀ ਖਾਮੀਆਂ ਪਾਈਆਂ ਗਈਆਂ ਹਨ । ਵਿਭਾਗ ਵਲੋਂ ਇਸ ਸਬੰਧੀ ਨੋਟਿਸ ਲੈਂਦਿਆਂ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੇ ਨਿਯਮਾਂ ਅਨੁਸਾਰ ਬਣਦੀ ਅਗਲੇਰੀ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਸਮੂਹ ਮੈਡੀਕਲ ਸਟੋਰ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਆਪਣਾ ਆਨਲਾਈਨ ਅਤੇ ਆਫ਼ਲਾਈਨ ਰਿਕਾਰਡ ਹਰ ਸਮੇਂ ਮੁਕੰਮਲ ਰੱਖਣ। ਪ੍ਰਸ਼ਾਸਨ ਵਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਭਵਿੱਖ ਵਿਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਐਸ. ਡੀ. ਐਮ. ਦਫ਼ਤਰ ਗਿੱਦੜਬਾਹਾ ਦਾ ਘਿਰਾਓ ਅਗਲੀ ਖ਼ਬਰ 15 ਸਾਲਾਂ ਤੋਂ ਅਣਸੁਰੱਖਿਅਤ ਪਈ ਪ੍ਰੀਯਾਦਰਸ਼ਨੀ ਕਮਿਊਨਿਟੀ ਹਾਲ ਦੀ ਇਮਾਰਤ ਨੇ ਧਾਰਿਆ ਖੰਡਰ ਦਾ ਰੂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।