ਜਤਿੰਦਰ ਸਿੰਘ ਈਨਾ ਤੇ ਸਾਥੀ ‘ਆਪ’ ਨੂੰ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਿਲ
ਜੈਤੋ, 19 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਆਮ ਆਦਮੀ ਪਾਰਟੀ ਦੇ ਜਤਿੰਦਰ ਸਿੰਘ ਈਨਾ ਆਪਣੇ ਸਾਥੀਆਂ ਸਮੇਤ ਬੀਤੇ ਦਿਨੀਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਪਿੰਡ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ ਦੀ ਪ੍ਰੇਰਣਾ ਸਦਕਾ ਜਤਿੰਦਰ ਸਿੰਘ ਈਨਾ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਵਿਧਾਇਕ ਸੁਖਪਾਲ ਖਹਿਰਾ ਅਤੇ ਰਾਣਾ ਗੁਰਜੀਤ ਸਿੰਘ ਮੌਜੂਦਗੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਜਤਿੰਦਰ ਸਿੰਘ ਈਨਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ।
ਜੈਤੋ, 19 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਆਮ ਆਦਮੀ ਪਾਰਟੀ ਦੇ ਜਤਿੰਦਰ ਸਿੰਘ ਈਨਾ ਆਪਣੇ ਸਾਥੀਆਂ ਸਮੇਤ ਬੀਤੇ ਦਿਨੀਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਪਿੰਡ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ ਦੀ ਪ੍ਰੇਰਣਾ ਸਦਕਾ ਜਤਿੰਦਰ ਸਿੰਘ ਈਨਾ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਵਿਧਾਇਕ ਸੁਖਪਾਲ ਖਹਿਰਾ ਅਤੇ ਰਾਣਾ ਗੁਰਜੀਤ ਸਿੰਘ ਮੌਜੂਦਗੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਜਤਿੰਦਰ ਸਿੰਘ ਈਨਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਜਤਿੰਦਰ ਸਿੰਘ ਈਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਹਰ ਵਰਗ ਦੁਖੀ ਹੋ ਚੁੱਕਿਆ ਹੈ ਅਤੇ ਨਸ਼ਾਂ ਦਾ ਬੋਲਬਾਲ ਹੈ, ਜਿਸ ਕਾਰਨ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਪ੍ਰੰਤੂ ਮਾਨ ਸਰਕਾਰ ਹਰ ਵਰਗ ਦੇ ਨੱਕੋਂ ਬੁੱਲੋਂ ਲੱਥ ਚੁੱਕੀ ਹੈ ਤੇ ਪੰਜਾਬ ਦੇ ਲੋਕ ਆਪ ਨੂੰ ਚਲਦਾ ਕਰਨ ਲਈ ਤਿਆਰ ਬੈਠੇ ਹਨ ਤੇ ਸੰਨ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਜਤਿੰਦਰ ਸਿੰਘ ਈਨਾ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।