25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਐਚ . ਐਸ . ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਐਚ. ਐਸ.

ਅਜੀਤ ਡੈਸਕ 25-11-2026
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਐਚ.ਐਸ. ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਪ੍ਰਭਾਤ ਫੇਰੀ ਕੱਢੀ ਗਈ, ਜਦਕਿ ਦੂਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕਵਿਸ਼ਰੀ, ਕੀਰਤਨ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ। ਪ੍ਰਿੰਸੀਪਲ ਵਿਪਿਨ ਕੁਮਾਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ਸੱਚ ਦੇ ਮਾਰਗ ’ਤੇ ਚੱਲਣ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪੰਜਾਬੀ ਅਧਿਆਪਕ ਨਵਦੀਪ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਤੇ ਪ੍ਰੇਰਨਾਦਾਇਕ ਸਾਖੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਦਕਿ ਸੰਗੀਤ ਅਧਿਆਪਕ ਪਵਿੱਤਰ ਸਿੰਘ ਵਲੋਂ ਸ਼ਬਦ ਗਾਇਨ ਕੀਤਾ ਗਿਆ। ਸਮਾਗਮ ਨੂੰ ਸਫ਼ਲ ਬਣਾਉਣ ’ਚ ਕੋਆਰਡੀਨੇਟਰ ਰਚਨਾ ਵਧਵਾ ਤੇ ਸੀਨੀਅਰ ਕੋਆਰਡੀਨੇਟਰ ਮੀਨਾ ਰਾਣੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਮੈਨੇਜਮੈਂਟ ਵਲੋਂ ਚੇਅਰਮੈਨ ਹਰਚਰਨ ਸਿੰਘ ਬਰਾੜ, ਅਨਮੋਲ ਬਰਾੜ ਅਤੇ ਸਮਨ ਬਰਾੜ ਨੇ ਪੂਰਨ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਡੀ . ਏ . ਵੀ . ਕੰਨਿਆ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਸੋਥਾ ਵਿਖੇ ਪ੍ਰਕਾਸ ਪੁਰਬ ਮੌਕੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।