27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੇਂਦਰੀ ਜੇਲ੍ਹ ’ਚ ਨਸ਼ੀਲਾ ਪਾਊਡਰ ਬਰਾਮਦ

ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਦੋ ਭਰਾ ਹਵਾਲਾਤੀਆਂ ਪਾਸੋਂ ਕਥਿਤ ਤੌਰ ’ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

? 27-11-2026
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਦੋ ਭਰਾ ਹਵਾਲਾਤੀਆਂ ਪਾਸੋਂ ਕਥਿਤ ਤੌਰ ’ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪ੍ਰਭਦਿਆਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਕਿ ਜੇਲ੍ਹ ਵਿਚ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਰਾਧੇ ਸ਼ਾਮ ਪੁੱਤਰ ਕਿ੍ਰਸ਼ਨ ਲਾਲ ਤੇ ਹਵਾਲਾਤੀ ਰੁਪਿੰਦਰ ਪੁੱਤਰ ਕਿ੍ਰਸ਼ਨ ਲਾਲ ਪਾਸੋਂ ਕਥਿਤ ਤੌਰ ’ਤੇ 3 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ’ਚ ਨਜ਼ਰਬੰਦ ਦੋਵਾਂ ਹਵਾਲਾਤੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਅਤੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀ ਨਿਵਾਸੁਲੂ ਬੀੜ ਸਿੱਖਾਂ ਵਾਲਾ ਗਊਸ਼ਾਲਾ ਵਿਖੇ ਪੁੱਜੇ ਅਗਲੀ ਖ਼ਬਰ ਜ਼ਮੀਨ ਖਰੀਦੋ-ਫ਼ਰੋਖਤ ’ਚ ਧੋਖਾਧੜੀ ਦੇ ਦੋਸ਼ਾਂ ਤਹਿਤ ਦੋ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।