27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ

ਸਾਦਿਕ, 26 ਨਵੰਬਰ (ਆਰ. ਐਸ.

ਮਾਡਰਨ ਜਵੈਲਰਜ਼ ਦੇ ਸੰਸਥਾਪਕ ਦੀਦਾਰ ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਤੇ ਹੋਰ। ਤਸਵੀਰ : ਰਿੰਕੂ ਮਲਹੋਤਰਾ 27-11-2026
ਸਾਦਿਕ, 26 ਨਵੰਬਰ (ਆਰ.ਐਸ.ਧੁੰਨਾ)-ਅਗਾਮੀ ਵਿਧਾਨ ਸਭਾ ਚੋਣਾਂ 2027 ਲਈ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਸ਼ਾਮ ਲਾਲ ਬਜਾਜ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਵਲੋਂ ਅਕਾਲੀ-ਭਾਜਪਾ ਗੱਠਜੋੜ ਦਾ ਲਿਆ ਗਿਆ ਫ਼ੈਸਲਾ ਇਕ ਇਤਿਹਾਸਿਕ ਫ਼ੈਸਲਾ ਹੈ ਜੋ ਸੂਬੇ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਪੰਜਾਬ ਦੀ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਉਜਾੜ ਕੇ ਰੱਖ ਦਿੱਤਾ, ਜਿਸ ਦਾ ਖਮਿਆਜ਼ਾ ਪੰਜਾਬ ਦੀ ਜਨਤਾ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫ਼ਿਰ ਤੋਂ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਗੱਠਜੋੜ ਕੀਤਾ ਹੈ ਅਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਵੇਗਾ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਦੋ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਮੋਗਾ ਰੈਲੀ ਲਈ ਕੋਟਕਪੂਰਾ ਤੋਂ ‘ਆਪ’ ਆਗੂਆਂ ਵਲੋਂ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।