ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਭਾਈਚਾਰਕ ਸ਼ਾਂਝ ਦਾ ਪ੍ਰਤੀਕ- ਸ਼ਤਾਬ
ਬਰਗਾੜੀ, 26 ਨਵੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਸੁਰਜੀਤ ਸਿੰਘ ਸ਼ਤਾਬ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਗੱਠਜੋੜ ’ਤੇ ਖੁਸ਼ੀਂ ਪ੍ਰਗਟ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਪੰਜਾਬ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਬਣੀ ਹੈ ਤਾਂ ਪੰਜਾਬ ਦਾ ਅਥਾਹ ਵਿਕਾਸ ਹੋਇਆ ਹੈ ਅਤੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਈ ਹੈ।
?
27-11-2026