03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਾਨਸਾ 'ਚ ਸਰਕਾਰੀ ਬਿਰਧ ਘਰ ਤਿਆਰ, ਬਜ਼ੁਰਗ ਕਰਵਾ ਸਕਦੇ ਨੇ ਰਜਿਸਟਰੇਸ਼ਨ- ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 01-01-2026
ਮਾਨਸਾ, 31 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਸ਼ਹਿਰ 'ਚ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰ ਦਿੱਤਾ ਜਾਵੇਗਾ | 72 ਬੈੱਡਾਂ ਦੀ ਸਮਰੱਥਾ ਵਾਲੀ ਇਸ ਇਮਾਰਤ 'ਤੇ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਆਈ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਬਿਰਧ ਆਸ਼ਰਮ ਵਿਖੇ ਸਹੂਲਤਾਂ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕੋਈ ਦਿੱਕਤ ਪੇਸ਼ ਨਾ ਆਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਸ਼ਰਮ ਵਿਖੇ 8 ਬਜ਼ੁਰਗ ਰਹਿ ਰਹੇ ਹਨ ਅਤੇ ਹੋਰ ਲੋੜਵੰਦ ਬਜ਼ੁਰਗ ਜੇਕਰ ਇੱਥੇ ਆ ਕੇ ਰਹਿਣਾ ਚਾਹੁੰਦੇ ਹਨ, ਉਹ ਰਜਿਸਟਰੇਸ਼ਨ ਕਰਵਾ ਸਕਦੇ ਹਨ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਕੌਰ ਨੇ ਕਿਹਾ ਕਿ ਰਜਿਸਟਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰਾ ਨੰਬਰ 12 ਜਾਂ ਮੋਬਾਈਲ ਨੰ. 70092-12466 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਬਜ਼ੁਰਗ ਨਜ਼ਦੀਕੀ ਸੀ.ਡੀ.ਪੀ.ਓ ਦਫ਼ਤਰ ਅਤੇ ਆਂਗਣਵਾੜੀ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ, ਗੁਰਲੀਨ ਕੌਰ ਆਈ.ਏ.ਐੱਸ (ਅੰਡਰ ਟਰੇਨਿੰਗ), ਕਾਲਾ ਰਾਮ ਕਾਂਸਲ ਤੇ ਹਰਜਿੰਦਰ ਸਿੰਘ ਜੱਸਲ ਕ੍ਰਮਵਾਰ ਐੱਸ.ਡੀ.ਐੱਮ. ਮਾਨਸਾ ਤੇ ਸਰਦੂਲਗੜ੍ਹ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ, ਡਿਪਟੀ ਮੈਡੀਕਲ ਕਮਿਸ਼ਨਰ ਮਯੰਕਜੋਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸਫ਼ਰ-ਏ-ਸ਼ਹਾਦਤ ਦੇ ਪੰਦ੍ਹਰਵਾੜਾ ਸਮਾਗਮਾਂ ਦੀ ਸੰਪੂਰਨਤਾ-ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੌਰਵਮਈ ਇਤਿਹਾਸਕ ਕਥਾ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।