03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 01-01-2026
ਮਾਨਸਾ, 31 ਦਸੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਸਟੂਡੈਂਟ ਯੂਨੀਅਨ ਵਲੋਂ ਸਥਾਨਕ ਸ਼ਹਿਰ 'ਚ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਜ਼ਿਲ੍ਹਾ ਕਨਵੀਨਰ ਅਰਵਿੰਦਰ ਕੌਰ ਆਜ਼ਾਦ ਨੇ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਜੋ ਕਿਰਤੀ ਲੋਕਾਂ ਦੇ ਹੱਕ ਦੇ ਲਈ ਲੜਦੇ ਹਨ ਅਤੇ ਜ਼ਮੀਨ ਦੀ ਕਾਣੀ ਵੰਡ ਨੂੰ ਖ਼ਤਮ ਕਰ ਕੇ ਬਰਾਬਰੀ ਵਾਲਾ ਸਮਾਜ ਲਿਆਉਣ ਲਈ ਤਤਪਰ ਹਨ, ਨੂੰ ਦਿੱਲੀ ਰੇਲਵੇ ਸਟੇਸ਼ਨ ਤੋਂ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੋਸ਼ ਲਗਾਇਆ ਕਿ ਇਕ ਪਾਸੇ ਪੰਜਾਬ ਦੀ 'ਆਪ' ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਮਾਇਤੀ ਹੋਣ ਦਾ ਢੌਂਗ ਰਚਾ ਰਹੀ ਹੈ ਜਦਕਿ ਦੂਜੇ ਪਾਸੇ ਮਜ਼ਦੂਰ ਆਗੂਆਂ ਨੂੰ ਜ਼ਬਰਦਸਤੀ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ, ਜੋ ਸਹਿਣਯੋਗ ਨਹੀਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਾਜਪਾ ਵਾਂਗ ਕਾਰਪੋਰੇਟ ਘਰਾਣਿਆਂ ਹੱਕ 'ਚ ਭੁਗਤ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰ ਆਗੂ ਨੂੰ ਜਲਦ ਰਿਹਾਅ ਕੀਤਾ ਜਾਵੇ | ਇਸ ਮੌਕੇ ਗੁਰਨਾਮ ਸਿੰਘ, ਜਗਦੇਵ ਸਿੰਘ, ਜਸਵੀਰ ਸਿੰਘ ਭੰਮਾ, ਅਜਮੇਰ ਅਕਲੀਆ, ਸੁਖਦੀਪ ਸਿੰਘ ਰਾਮਾਨੰਦੀ, ਅਮਨਦੀਪ ਕੌਰ ਮੂਸਾ, ਹਰਗੋਬਿੰਦ ਸਿੰਘ, ਸਾਹਿਬ ਸਿੰਘ ਭਾਟੀਆ, ਲਵਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਜਗਦੇਵ ਸਿੰਘ ਮਾਨਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ-ਗੁਰਪ੍ਰੀਤ ਸਿੰਘ ਚਹਿਲ <br/> ਅਗਲੀ ਖ਼ਬਰ ਮਾਨਸਾ 'ਚ ਸਰਕਾਰੀ ਬਿਰਧ ਘਰ ਤਿਆਰ, ਬਜ਼ੁਰਗ ਕਰਵਾ ਸਕਦੇ ਨੇ ਰਜਿਸਟਰੇਸ਼ਨ- ਡਿਪਟੀ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।