29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੀਨੀਅਸ ਪ੍ਰੀਖਿਆ ਕਰਵਾਈ

ਅਜੀਤ ਡੈਸਕ 28-01-2026
ਭੀਖੀ, 27 ਜਨਵਰੀ (ਬਲਕਾਰ ਸਿੰਘ ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੀਨੀਅਸ 2025-26 ਦੇ ਦੂਸਰੇ ਪੜਾਅ ਦੀ ਪ੍ਰੀਖਿਆ ਕਰਵਾਈ ਗਈ | ਪ੍ਰੀਖਿਆ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਪੂਰੇ ਪੰਜਾਬ 'ਚ 12 ਪ੍ਰੀਖਿਆ ਕੇਂਦਰ ਬਣਾਏ ਗਏ, 'ਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵੀ ਸੰਮਤੀ ਜਲੰਧਰ ਵਲੋਂ ਪ੍ਰੀਖਿਆ ਕੇਂਦਰ ਬਣਾਇਆ ਗਿਆ | ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਸ ਵਾਰ ਸਥਾਨਕ ਵਿੱਦਿਆ ਮੰਦਰ ਦੇ ਅੱਠਵੀਂ ਜਮਾਤ ਦੇ 17, ਦਸਵੀਂ ਦੇ 27, ਬਾਰ੍ਹਵੀਂ ਕਾਮਰਸ ਗਰੁੱਪ ਦੇ 8 ਅਤੇ ਵਿਗਿਆਨ ਗਰੁੱਪ ਦੇ 12 ਬੱਚਿਆਂ ਨੇ ਪ੍ਰੀਖਿਆ 'ਚ ਭਾਗ ਲਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ, ਵਾਈਸ ਪਿ੍ੰਸੀਪਲ ਹਰਸ਼ ਦੇਵ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਅਪਾਹਜ ਵਿਅਕਤੀਆਂ ਲਈ ਬੈਟਰੀ ਵਾਲੀ ਟਰਾਈ ਸਾਈਕਲ ਸੰਬੰਧੀ ਅਸੈਸਮੈਂਟ ਕੈਂਪ ਲਗਾਇਆ ਅਗਲੀ ਖ਼ਬਰ ਕਿਸਾਨਾਂ ਵਲੋਂ 30 ਦੇ ਜ਼ਿਲ੍ਹਾ ਪੱਧਰੀ ਧਰਨੇ ਦੀਆਂ ਤਿਆਰੀਆਂ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।