27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਿਵਲ ਹਸਪਤਾਲ ਮਾਨਸਾ ਵਿਖੇ ਵਿਸ਼ਵ ਕੁਸ਼ਟ ਦਿਵਸ ਮਨਾਇਆ

ਅਜੀਤ ਡੈਸਕ 31-01-2026
ਮਾਨਸਾ, 30 ਜਨਵਰੀ (ਸੱਭਿ.ਪ੍ਰਤੀ)- ਸਥਾਨਕ ਸਿਵਲ ਹਸਪਤਾਲ ਵਿਖੇ ਵਿਸ਼ਵ ਕੁਸ਼ਟ ਦਿਵਸ ਮਨਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਡਾ. ਨਿਸ਼ਾਂਤ ਨੇ ਕਿਹਾ ਕਿ ਕੁਸ਼ਟ ਰੋਗ ਮਾਈਕੋਬੈਕਟੇਰੀਅਨ ਲੈਪਰੇ ਨਾਂਅ ਦੇ ਬੈਕਟੀਰੀਆ ਕਾਰਨ ਹੁੰਦਾ ਹੈ ਜਿਸ ਨਾਲ ਚਮੜੀ 'ਤੇ ਤਾਂਬੇ ਰੰਗੇ ਸੁੰਨ ਧੱਬੇ ਪੈ ਜਾਂਦੇ ਹਨ | ਉਨ੍ਹਾਂ ਨਾਲ ਹੀ ਦੱਸਿਆ ਕਿ ਕੁਸ਼ਟ ਰੋਗ ਦਾ ਇਲਾਜ ਸਰਕਾਰੀ ਸੰਸਥਾਵਾਂ 'ਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਸਮੇਂ ਸਿਰ ਸਹੀ ਇਲਾਜ ਕਰਨ ਨਾਲ ਮਰੀਜ਼ ਨੂੰ ਅਪੰਗਤਾ ਤੋਂ ਬਚਾਇਆ ਜਾ ਸਕਦਾ ਹੈ | ਇਸ ਮੌਕੇ ਡਾ. ਅਮਿਤ ਸ਼ਰਮਾ, ਡਾ. ਨਿਸ਼ੀ ਸੂਦ, ਡਾ. ਛਵੀ ਬਜਾਜ, ਬਲਜੀਤ ਸਿੰਘ, ਗੁਰਿੰਦਰ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੁਲਵੰਤ ਰਾਏ ਸਿੰਗਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡਾ. ਕਰਨੈਲ ਸਿੰਘ ਵੈਰਾਗੀ ਦੀ ਸੇਵਾ ਮੁਕਤੀ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।