27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਮਾਜ ਦੇ ਅਨਿੱਖੜਵੇਂ ਅੰਗ ਬਜ਼ੁਰਗਾਂ ਦੀ ਦੇਖਭਾਲ ਕਰਨਾ ਸਭਨਾਂ ਦਾ ਨੈਤਿਕ ਫ਼ਰਜ਼-ਡੀ.ਸੀ. <br/>

ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 31-01-2026
ਮਾਨਸਾ, 30 ਜਨਵਰੀ (ਰਾਵਿੰਦਰ ਸਿੰਘ ਰਵੀ)- ਬਜ਼ੁਰਗ ਸਮਾਜ ਦਾ ਅਨਿੱਖੜਵਾਂ ਅੰਗ ਹਨ, ਦੀ ਸਾਂਭ-ਸੰਭਾਲ ਕਰਨਾ ਸਭਨਾਂ ਦਾ ਨੈਤਿਕ ਫ਼ਰਜ਼ ਬਣਦਾ ਹੈ | ਇਹ ਵਿਚਾਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਹਿਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਨ ਮੌਕੇ ਪ੍ਰਗਟਾਏ | ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡ ਪੱਧਰ 'ਤੇ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਦੇਣ ਸਬੰਧੀ, ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ, ਕਾਨੂੰਨੀ ਮਦਦ ਅਤੇ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ | ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਬਿਰਧ ਆਸ਼ਰਮ ਦਾ ਦੌਰਾ ਕਰਵਾਉਣ ਦੇ ਨਾਲ ਹੀ ਲੇਖ ਲਿਖਣ, ਪੇਂਟਿੰਗ ਦੇ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਬਜ਼ੁਰਗਾਂ ਦੇ ਸਤਿਕਾਰ ਅਤੇ ਭਲਾਈ ਬਾਰੇ ਜਾਗਰੂਕ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ 3 ਫਰਵਰੀ ਨੂੰ ਸਥਾਨਕ ਬਾਲ ਭਵਨ ਵਿਖੇ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਰਾਣਾ ਸਿੰਘ ਕਤਲ ਮਾਮਲੇ ਵਿਚ ਸਦਰ ਪੁਲਿਸ ਵਲੋਂ ਦੋ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਵਿਚ 32 ਦੇ ਕਰੀਬ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।