21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ੍ਹ 'ਚ ਕਾਰਡ ਬਣਾਉਣ ਲਈ 26 ਕੈਂਪ ਜਾਰੀ-ਡੀ.ਸੀ. <br/>

ਮਾਨਸਾ ਵਿਖੇ ਵਿਧਾਇਕ ਬੁੱਧ ਰਾਮ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ 'ਚ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਮੇਂ ਡਿਪਟੀ ਕਮਿਸ਼ਨਰ ਨਵਜੋਤ ਕੌਰ | ਅਜੀਤ ਤਸਵੀਰ <br/> 14-02-2026
ਮਾਨਸਾ, 13 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ 'ਚ ਸਿਹਤ ਕਾਰਡ ਬਣਾਉਣ ਲਈ 26 ਕੈਂਪ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ 'ਚ ਜਾਰੀ ਹਨ | ਇਸ ਯੋਜਨਾ ਦਾ ਲੋਕਾਂ ਨੂੰ ਵਧੇਰੇ ਲਾਭ ਉਠਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਇੱਥੇ ਆਪਣੇ ਦਫ਼ਤਰ ਵਿਖੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ 'ਚ ਸਬੰਧਿਤ ਅਧਿਕਾਰੀਆਂ ਤੋਂ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਕੈਂਪ ਲੜੀਵਾਰ ਵੱਖ-ਵੱਖ ਥਾਵਾਂ 'ਤੇ ਚੱਲਦੇ ਰਹਿਣਗੇ ਤਾਂ ਕਿ ਲੋਕਾਈ ਸੁਖਾਲੇ ਢੰਗ ਨਾਲ ਇਹ ਕਾਰਡ ਬਣਵਾ ਸਕਣ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ 'ਚ ਕਾਰਡ ਬਣਾਉਣ ਦੀ ਪ੍ਰਕਿਰਿਆ 'ਚ ਹੋਰ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸ਼ਾਸਨ ਹਰ ਯੋਗ ਪਰਿਵਾਰ ਤੱਕ ਸਿਹਤ ਯੋਜਨਾ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ | ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਨਿੱਜੀ ਤÏਰ 'ਤੇ ਕੈਂਪਾਂ ਦੀ ਨਿਗਰਾਨੀ ਕਰਦੇ ਹੋਏ ਟੀਮਾਂ ਨੂੰ ਹਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇ ਤਾਂ ਕਿ ਬਿਨਾਂ ਕਿਸੇ ਦੇਰੀ ਦੇ ਕਾਰਡ ਬਣਾਏ ਜਾ ਸਕਣ¢ ਅਧਿਕਾਰੀ ਨੇ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਕਾਰਡ ਬਣਵਾਉਣ ਲਈ ਵੋਟਰ ਆਈ. ਡੀ. ਕਾਰਡ, ਆਧਾਰ ਕਾਰਡ, ਜੇਕਰ ਮੈਂਬਰ ਨਬਾਲਗ ਹੈ ਤਾਂ ਮੈਂਬਰ ਦੇ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈ. ਡੀ. ਕਾਰਡ ਅਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਜ਼ਰੂਰ ਲੈ ਕੇ ਆਉਣ¢ ਦੋਵੇਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮਿਆਰੀ ਸਕੀਮ ਹੈ, ਜਿਸ ਬਾਰੇ ਲਗਾਤਾਰ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਉਹ ਖ਼ੁਦ ਨਿੱਜੀ ਤÏਰ 'ਤੇ ਵੀ ਕੈਂਪਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਕਿ ਲੋੜਵੰਦਾਂ ਨੂੰ ਇਸ ਯੋਜਨਾ ਵਿਚ ਸ਼ਾਮਿਲ ਕਰਵਾਇਆ ਜਾ ਸਕੇ¢ ਇਸ ਮੌਕੇ ਡਾ. ਗੁਰਲੀਨ ਕÏਰ ਆਈ. ਏ. ਐਸ. (ਅੰਡਰ ਸਿਖਲਾਈ), ਕਾਲਾ ਰਾਮ ਕਾਂਸਲ, ਗਗਨਦੀਪ ਸਿੰਘ ਤੇ ਹਰਜਿੰਦਰ ਸਿੰਘ ਜੱਸਲ ਕ੍ਰਮਵਾਰ ਐਸ. ਡੀ. ਐਮ. ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ, ਸਤੀਸ਼ ਕੁਮਾਰ ਸਿੰਗਲਾ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ, ਸਹਿਕਾਰੀ ਬੈਂਕ ਦੇ ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ ਤੋਂ ਇਲਾਵਾ ਐਨ. ਆਈ. ਸੀ., ਸੇਵਾ ਕੇਂਦਰ ਅਤੇ ਸੀ. ਐਸ. ਸੀ. ਦੀ ਟੀਮ ਦੇ ਨੁਮਾਇੰਦੇ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਆਜੀਵਿਕਾ ਸਰਸ ਮੇਲੇ ਦੀਆਂ ਤਿਆਰੀਆਂ ਸੰਬੰਧੀ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਪਾਣੀ ਦੀ ਨਿਕਾਸੀ ਸੰਬੰਧੀ ਡੀ.ਸੀ. ਨੂੰ ਮੰਗ ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।