ਮਾਨਸਾ, 13 ਫਰਵਰੀ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਰਚ ਮਹੀਨੇ 'ਚ ਮਾਨਸਾ ਵਿਖੇ 'ਆਜੀਵਿਕਾ ਸਰਸ ਮੇਲਾ' ਕਰਵਾਇਆ ਜਾ ਰਿਹਾ ਹੈ ¢ ਇਸ ਮੇਲੇ ਦੀਆਂ ਤਿਆਰੀਆਂ ਤੇ ਸਮੀਖਿਆ ਨੂੰ ਲੈ ਕੇ ਅਧਿਕਾਰੀਆਂ ਨਾਲ ਨਵਜੋਤ ਕÏਰ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਕੀਤੀ ਗਈ | ਉਨ੍ਹਾਂ ਆਦੇਸ਼ ਦਿੱਤੇ ਕਿ ਸਭ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰ ਲਈਆਂ ਜਾਣ | ਉਨ੍ਹਾਂ ਦੱਸਿਆ ਕਿ ਇਸ ਮੇਲੇ 'ਚ ਵੱਖ-ਵੱਖ ਰਾਜਾਂ 'ਚੋਂ ਸ਼ਿਲਪਕਾਰ ਕਲਾਕ੍ਰਿਤੀਆਂ ਅਤੇ ਕਲਾ ਪ੍ਰੇਮ ਕਲਾਤਮਕ ਵੰਨਗੀਆਂ ਦੀ ਪੇਸ਼ਕਾਰੀ ਕਰਨਗੇ | ਡੀ.ਸੀ. ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਸਕੂਲ-ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਆਮ ਲੋਕਾਂ ਦੀ ਵਧੇਰੇ ਸ਼ਮੂਲੀਅਤ ਕਰਨੀ ਯਕੀਨੀ ਬਣਾਇਆ ਜਾਵੇ ਤਾਂ ਕਿ ਜ਼ਿਲ੍ਹਾ ਵਾਸੀ ਹੋਰਨਾਂ ਰਾਜਾਂ ਦੀਆਂ ਵੰਨਗੀਆਂ ਅਤੇ ਸੱਭਿਆਚਾਰ ਦੇ ਰੂ-ਬਰੂ ਹੋ ਸਕਣ¢ ਉਨ੍ਹਾਂ ਵੱਖ-ਵੱਖ ਕਾਰਜਾਂ ਲਈ ਤਾਇਨਾਤ ਕੀਤੇ ਇੰਚਾਰਜਾਂ ਕੋਲੋਂ ਪ੍ਰਬੰਧਾਂ ਬਾਰੇ ਰਿਪੋਰਟ ਵੀ ਹਾਸਲ ਕੀਤੀ | ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਡਾ. ਗੁਰਲੀਨ ਕÏਰ ਆਈ. ਏ. ਐਸ. (ਅੰਡਰ ਸਿਖਲਾਈ), ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਮੰਜੂ ਬਾਲਾ, ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕÏਰ, ਜ਼ਿਲ੍ਹਾ ਪ੍ਰੋਜੈਕਟ ਮੈਨੇਜਰ ਜਸਵਿੰਦਰ ਕÏਰ, ਸਹਾਇਕ ਪੋ੍ਰਫੈਸਰ ਗੁਰਦੀਪ ਸਿੰਘ ਆਦਿ ਹਾਜ਼ਰ ਸਨ¢