ਮਾਨਸਾ, 13 ਫਰਵਰੀ (ਰਾਵਿੰਦਰ ਸਿੰਘ ਰਵੀ)- ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਖ਼ੁਸ਼ ਹਨ ਕਿਉਂਕਿ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਦਰ 'ਤੇ ਪਹੁੰਚ ਰਿਹਾ ਹੈ | ਇਹ ਵਿਚਾਰ ਪਾਰਟੀ ਦੇ ਸੰਗਠਨ ਮੰਤਰੀ ਸ੍ਰੀਨਿਵਾਸ ਸੁਲੂ ਨੇ ਇੱਥੇ ਸਰਕਲਾਂ ਦੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ 222 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ | ਉਨ੍ਹਾਂ ਕਿਹਾ ਕਿ ਮਗਨਰੇਗਾ ਦਾ ਨਾਂਅ ਬਦਲਣਾ ਕੋਈ ਮੁੱਦਾ ਨਹੀਂ ਹੈ ਸਗੋਂ ਕੇਂਦਰ ਸਰਕਾਰ ਨੇ 100 ਦਿਨ ਦੀ ਬਜਾਏ ਰੁਜ਼ਗਾਰ 125 ਦਿਨ ਦੇਣ ਦੀ ਗਰੰਟੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਕੇਂਦਰ ਸਰਕਾਰ ਵਲੋਂ ਦਿੱਤੀਆਂ ਗਰਾਂਟਾਂ ਦੀ ਦੁਰਵਰਤੋਂ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਤੱਕ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ 2027 'ਚ ਪੰਜਾਬ 'ਚ ਕਮਲ ਦਾ ਫੁੱਲ ਖਿੜੇਗਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਭਾਜਪਾ ਆਗੂ ਜਗਦੀਪ ਸਿੰਘ ਨਕੱਈ, ਪਰਮਪਾਲ ਕੌਰ ਸਿੱਧੂ, ਮੰਗਤ ਰਾਏ ਬਾਂਸਲ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ, ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਆਸ਼ੀਸ਼ ਅੱਗਰਵਾਲ, ਸਤੀਸ਼ ਗੋਇਲ, ਪ੍ਰੇਮ ਸਾਗਰ ਭੋਲਾ, ਜਰਨੈਲ ਸਿੰਘ ਜੈਲੀ ਜੋਗਾ, ਹਰਬੰਸ ਸਿੰਘ ਭੈਣੀ ਬਾਘਾ, ਵਿਵੇਕ ਕੁਮਾਰ ਬੱਬੂ ਭੀਖੀ, ਦਿਲਬਾਗ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਉਪ ਪ੍ਰਧਾਨ ਵਿਨੋਦ ਕਾਲੀ, ਰਾਮ ਚੰਦਰ ਕੜਵਾਸਰਾ, ਜਸਪ੍ਰੀਤ ਸਿੰਘ ਆਦਿ ਸਨ |
ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਖ਼ੁਸ਼-ਸ੍ਰੀਨਿਵਾਸ ਸੁਲੂ
ਅਜੀਤ ਡੈਸਕ
14-02-2026