ਬੁਢਲਾਡਾ, 13 ਫਰਵਰੀ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਸੰਗੀਤ ਵਿਭਾਗ ਵਲੋਂ ਕੌਮੀ ਔਰਤ ਦਿਵਸ ਨੂੰ ਸਮਰਪਿਤ ਸਾਹਿਤਕ ਗੀਤ ਮੁਕਾਬਲੇ ਕਰਵਾਏ ਗਏ ¢ ਵਿਭਾਗ ਦੇ ਮੁਖੀ ਡਾ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਿ੍ੰਸੀਪਲ ਡਾ. ਨਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਨਾਰੀ ਸਸ਼ਕਤੀਕਰਨ, ਆਤਮ-ਵਿਸ਼ਵਾਸ ਅਤੇ ਵਿਅਕਤੀਗਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸੀ¢ ਹਰਮਨ ਕÏਰ ਨੇ ਪਹਿਲਾ, ਹਰਪ੍ਰੀਤ ਕÏਰ ਨੇ ਦੂਸਰਾ ਅਤੇ ਲਵਪ੍ਰੀਤ ਕÏਰ ਨੇ ਤੀਸਰਾ ਸਥਾਨ ਹਾਸਲ ਕੀਤਾ¢ ਵਾਈਸ ਪਿ੍ੰਸੀਪਲ ਡਾ. ਰੇਖਾ ਕਾਲੜਾ ਨੇ ਕਿਹਾ ਕਿ ਭਾਰਤ ਅੰਦਰ ਰਾਸ਼ਟਰੀ ਮਹਿਲਾ ਦਿਵਸ ਹਰ ਸਾਲ 13 ਫਰਵਰੀ ਨੂੰ ਮਹਿਲਾ ਸਸ਼ਕਤੀਕਰਨ ਅਤੇ ਅਧਿਕਾਰਾਂ ਦੀ ਪ੍ਰਤੀਕ ਸਰੋਜਨੀ ਨਾਇਡੂ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ | ਇਹ ਦਿਨ ਦੇਸ਼ ਦੀਆਂ ਅÏਰਤਾਂ ਦੀਆਂ ਉਪਲਬਧੀਆਂ, ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਯੋਗਦਾਨ ਨੂੰ ਸਲਾਮ ਕਰਨ ਅਤੇ ਲਿੰਗ ਸਮਾਨਤਾ 'ਤੇ ਜ਼ੋਰ ਦੇਣ ਲਈ ਮਨਾਇਆ ਜਾਂਦਾ ਹੈ¢ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਨਦੀਪ ਕÏਰ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਰੁਪਿੰਦਰਜੀਤ ਕÏਰ, ਪ੍ਰੋ. ਮਨਿੰਦਰ ਸਿੰਘ ਆਦਿ ਹਾਜ਼ਰ ਸਨ |