21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਸੰਬੰਧੀ ਰੈਲੀ ਕੱਢੀ <br/>

ਪਿੰਡ ਸਿਰਸੀਵਾਲਾ ਵਿਖੇ ਦਾਖਲਾ ਵਧਾਉਣ ਸੰਬੰਧੀ ਰੈਲੀ ਕੱਢਣ ਮੌਕੇ ਵਿਦਿਆਰਥੀ ਅਤੇ ਅਧਿਆਪਕ | ਤਸਵੀਰ : ਪਾਲ ਸਿੰਘ ਮੰਡੇਰ <br/> 14-02-2026
ਬਰੇਟਾ, 13 ਫਰਵਰੀ (ਪਾਲ ਸਿੰਘ ਮੰਡੇਰ)- ਪਿੰਡ ਸਿਰਸੀਵਾਲਾ ਵਿਖੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲਾ ਵਧਾਉਣ ਸਬੰਧੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੀਵਾਲਾ ਅਤੇ ਸਰਕਾਰੀ ਹਾਈ ਸਕੂਲ ਦਿਆਲਪੁਰਾ ਨੇ ਸਾਂਝੇ ਰੂਪ 'ਚ ਸਰਪੰਚ ਨਿਸ਼ਾਨ ਸਿੰਘ, ਹੈੱਡ ਮਿਸਟਰੈੱਸ ਅਨੀਤਾ ਰਾਣੀ ਅਤੇ ਹੈੱਡ ਟੀਚਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਰੈਲੀ ਕੱਢੀ | ਅਨੀਤਾ ਰਾਣੀ ਅਤੇ ਮਹਿੰਦਰ ਪਾਲ ਬਰੇਟਾ ਨੇ ਦੱਸਿਆ ਕਿ ਸਕੂਲ 'ਚ ਮਿਹਨਤੀ ਅਤੇ ਤਜਰਬੇਕਾਰ ਸਟਾਫ਼ ਦੇ ਨਾਲ ਹੀ ਕਲਾਸ-ਰੂਮਾਂ 'ਚ ਪ੍ਰੋਜੈਕਟਰ ਅਤੇ ਆਧੁਨਿਕ ਸਹੂਲਤਾਂ ਵਾਲੀਆਂ ਲੈਬਾਂ ਮੌਜੂਦ ਹਨ | ਇਸ ਰੈਲੀ ਦਾ ਮੁੱਖ ਮੰਤਵ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ | ਰੈਲੀ ਦੌਰਾਨ ਵਿਦਿਆਰਥੀਆਂ ਵਲੋਂ ਹੱਥਾਂ 'ਚ ਲੋਗੋ ਲੈ ਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਨਾਅਰੇ ਲਾਉਂਦਿਆਂ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸ ਪਾਲ, ਮੱਘਰ ਸਿੰਘ ਖ਼ਾਲਸਾ, ਗੁਰਦੀਪ ਸਿੰਘ, ਸੁਮਨ, ਸੋਨਾਲੀ ਕੱਕੜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕਿ੍ਕਟ ਮੁਕਾਬਲਿਆਂ ਦੌਰਾਨ ਵਿਧਾਇਕ ਡਾ. ਵਿਜੇ ਸਿੰਗਲਾ ਨੇ ਖਿਡਾਰੀਆਂ ਨੂੰ ਦਿੱਤਾ ਆਸ਼ੀਰਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।