21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜ਼ਿਲ੍ਹਾ ਪੱਧਰੀ ਸਕਿੱਲ ਮੁਕਾਬਲੇ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਮਾਡਲ ਪੇਸ਼ ਕੀਤੇ <br/>

ਸਕੂਲ ਆਫ਼ ਐਮੀਨੈਂਸ ਮਾਨਸਾ ਵਿਖੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਅਧਿਆਪਕ | ਤਸਵੀਰ : ਸੇਮੀ ਮਾਨਸਾ <br/> 14-02-2026
ਮਾਨਸਾ, 13 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸਕੂਲ ਆਫ਼ ਐਮੀਨੈਂਸ ਵਿਖੇ ਐਨ. ਐਸ. ਕਿਊ. ਐਫ. ਦੇ ਸਕਿੱਲ ਮਾਡਲਾਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ ਕਰਵਾਇਆ ਗਿਆ | ਬਰੇਟਾ, ਝੁਨੀਰ, ਬੁਢਲਾਡਾ, ਸਰਦੂਲਗੜ੍ਹ ਅਤੇ ਮਾਨਸਾ ਬਲਾਕਾਂ ਦੇ ਸਕੂਲਾਂ ਵਲੋਂ ਸਕਿੱਲ ਮਾਡਲਾਂ ਲਈ ਭੇਜੀਆਂ ਪੇਸ਼ਕਸ਼ਾਂ 'ਚੋਂ ਚੋਣ ਕਮੇਟੀ ਵਲੋਂ ਚੁਣੀਆਂ ਗਈਆਂ 20 ਟੀਮਾਂ ਨੇ ਭਾਗ ਲਿਆ | ਵਿਦਿਆਰਥੀਆਂ ਵਲੋਂ ਬਿਊਟੀ ਐਂਡ ਵੈਲਨੈੱਸ, ਹੈਲਥ ਕੇਅਰ, ਸਕਿਉਰਿਟੀ, ਇਨਫਰਮੇਸ਼ਨ ਟੈਕਨੋਲੋਜੀ, ਰਿਟੇਲ, ਐਗਰੀਕਲਚਰ, ਬੈਂਕਿੰਗ, ਸਰੀਰਕ ਸਿੱਖਿਆ, ਪਲੰਮਬਿੰਗ ਆਦਿ ਨਾਲ ਸਬੰਧਿਤ ਸ਼ਾਨਦਾਰ ਮਾਡਲਾਂ ਦੀ ਪੇਸ਼ਕਾਰੀ ਕੀਤੀ ਗਈ | ਮੁਹੰਮਦ ਦਾਨਿਸ਼ ਸਕੂਲ ਆਫ਼ ਐਮੀਨੈਂਸ ਮਾਨਸਾ ਨੇ ਪਹਿਲਾ, ਸੁਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਮੇ ਕਲਾਂ ਨੇ ਦੂਜਾ ਅਤੇ ਕਰਮਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ, ਜਿਨ੍ਹਾਂ ਨੂੰ ਕ੍ਰਮਵਾਰ 4000, 3000 ਅਤੇ 2000 ਰੁਪਏ, ਸਰਟੀਫਿਕੇਟ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ | ਭਾਗ ਲੈਣ ਵਾਲੇ ਹਰ ਵਿਦਿਆਰਥੀ ਅਤੇ ਗਾਈਡ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ | ਨਿਰੀਖਕਾਂ ਦੀ ਭੂਮਿਕਾ ਡਾ. ਵਿਨੋਦ ਮਿੱਤਲ ਸਟੇਟ ਐਵਾਰਡੀ, ਨਵਦੀਪ ਵੋਕੇਸ਼ਨਲ ਲੈਕਚਰਾਰ ਫਫੜੇ ਭਾਈਕੇ, ਅੰਤਰਜੀਤ ਸਿੰਘ ਵੋਕੇਸ਼ਨਲ ਟਰੇਨਰ ਮਾਨਸਾ ਅਤੇ ਰਵੀ ਗੋਇਲ ਮਾਲਕ ਰੋਇਲ ਇੰਡਸਟਰੀਜ਼ ਮਾਨਸਾ ਨੇ ਕੀਤੀ | ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਮਾਨਸਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਨਾਲ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਉੱਭਰ ਕੇ ਸਾਹਮਣੇ ਆਉਂਦੀ ਹੈ | ਇਸ ਮੌਕੇ ਪਿ੍ੰਸੀਪਲ ਡਾ. ਵਿਜੈ ਮਿੱਢਾ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਨਰਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੋੜਾਵਾਲ ਤੋਂ ਬੱਸ ਰਵਾਨਾ <br/> ਅਗਲੀ ਖ਼ਬਰ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।